ਕੈਬਨਿਟ ਮੰਤਰੀ ਧਾਲੀਵਾਲ ਵਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਉਦਘਾਟਨ

ਗੁਰਦਾਸਪੁਰ (ਦ ਸਟੈਲਰ ਨਿਊਜ਼)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ (ਫਿਸ਼ ਪਾਰਕ) ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਨ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ਼ਹੀਦ ਦੀ ਪਤਨੀ ਆਬਕਾਰੀ ਵਿਭਾਗ ਦੀ ਕਮਿਸ਼ਨਰ ਸ੍ਰੀਮਤੀ ਰਾਜਵਿੰਦਰ ਕੋਰ ਬਾਜਵਾ, ਮਾਤਾ ਜਸਬੀਰ ਕੋਰ, ਸ਼ਹੀਦ ਦੇ ਚਾਚਾ ਹੋਮਗਾਰਡ ਦੇ ਸਾਬਕਾ ਜ਼ਿਲ੍ਹਾ ਕਮਾਂਡੈਂਟ ਹਰਦੀਪ ਸਿੰਘ ਬਾਜਵਾ, ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਕਸ਼ਮੀਰ ਸਿੰਘ ਵਾਹਲਾ ਤੇ ਕੁੰਵਰ ਰਜਿੰਦਰ ਸਿੰਘ ਵਿੱਕੀ ਮੌਜੂਦ ਸਨ।

Advertisements

ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨਾਂ ਦੇ ਨਾਲ ਖੜ੍ਹੀ ਹੈ ਤੇ ਆਪ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਵਚਨਬੱਧ ਹੈ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਆਪਣੀ ਜਾਨ ਦੇਣ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ।

LEAVE A REPLY

Please enter your comment!
Please enter your name here