ਕੈਬਨਿਟ ਮੰਤਰੀ ਧਾਲੀਵਾਲ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਗੁਰਦਾਸਪੁਰ (ਦ ਸਟੈਲਰ ਨਿਊਜ਼): ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮੰਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ੍ਰੀ ਰਜਿੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ, ਬਲਜੋਤ ਸਿੰਘ ਰਠੋਰ ਡੀ.ਆਈ.ਜੀ ਰੇਲਵੇ ਪੁਲਿਸ ਪੰਜਾਬ, ਮੈਡਮ ਸਹਿਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਬਿ੍ਰਗੇਡੀਅਰ ਕਰਨ ਸਿੰਘ, ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਮਨਦੀਪ ਕੋਰ ਘੁੰਮਣ ਐਸ.ਡੀ.ਐ ਗੁਰਦਾਸਪੁਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿ ਕਿਹਾ ਕਿ ਅੱਜ ਅੱਜ ਅਸੀਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਉਨਾਂ ਕਿਹਾ ਕਿ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।

Advertisements

ਕੈਬਨਿਟ ਮੰਤਰੀ ਧਾਲੀਵਾਲ ਨੇ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ  ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ। ਪੰਜਾਬ ਸਰਕਾਰ ਨੇ ਆਪਣੇ ਲਗਭਗ 5 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸਾਡੀ ਸਰਕਾਰ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਕੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ।ਉਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਾਈਆਂ ਗਈਆਂ ਹਨ, ਤਾਂ ਜੋ ਇਨ੍ਹਾਂ ਮਹਾਨ ਸਖ਼ਸ਼ੀਅਤਾਂ ਤੋਂ ਸੇਧ  ਲਈ ਜਾ ਸਕੇ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦੀ ਜਾਂਚ ਕਰਕੇ ਸਰਕਾਰ ਸਬੰਧਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਕੈਬਨਿਟ ਮੰਤਰੀ ਧਾਲੀਵਾਲ ਨੇ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਾਅ ਐਂਡ ਆਡਰ ਦੇ ਮਾਮਲਿਆਂ ਪ੍ਰਤੀ ਬੇਹੱਦ ਸੰਜੀਦਾ ਹੈ। ਸਾਡੀ ਸਰਕਾਰ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਨਸ਼ਿਆਂ ਦੇ ਕਾਲੇ ਕਾਰੋਬਾਰ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ। ਉੱਥੇ ਹੀ, ਨਸ਼ੇ ਤਿਆਗਣ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਮੈਨੂੰ ਇਹ ਦੱਸਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸਾਡੀ ਸਰਕਾਰ ਵੱਲੋਂ ਅੱਜ 75ਵੇਂ ਸੁਤੰਤਰਤਾ ਦਿਵਸ ਦੀ ਵਰੇ੍ਹਗੰਢ ਮੌਕੇ 110 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਇਹ ਕਲੀਨਿਕ ਅੱਜ ਤੋਂ ਆਰੰਭ ਹੋ ਜਾਣਗੇ। ਪੰਜਾਬ ਸਰਕਾਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਲਈ 25,000 ਘਰ ਬਣਾਉਣ ਦੀ ਤਜਵੀਜ਼ ਬਣਾਈ ਹੈ ਤਾਂ ਜੋ ਉਨ੍ਹਾਂ ਨੂੰ ਸਿਰ ਢੱਕਣ ਲਈ ਛੱਤ ਮੁਹੱਈਆ ਕਰਵਾਈ ਜਾ ਸਕੇ।

ਆਪਣੇ ਸੰਬੋਧਨ ਵਿਚ ਉਨਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਆਪਣਾ ਚੁਣਾਵੀ ਵਾਅਦਾ ਪੂਰਾ ਕਰਦਿਆਂ 1 ਜੁਲਾਈ, 2022 ਤੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਲਾਭ ਪਹੁੰਚ ਰਿਹਾ ਹੈ।ਸਤੰਬਰ ਮਹੀਨੇ ਵਿੱਚ ਪੰਜਾਬ ਵਾਸੀਆਂ ਨੂੰ ਬਿਜਲੀ ਦਾ ਜ਼ੀਰੋ ਬਿਲ ਆਵੇਗਾ। ਇੰਨਾਂ ਹੀ ਨਹੀਂ, ਪੰਜਾਬ ਸਰਕਾਰ ਨੇ ਲੋਕਾਂ ਦੇ 31 ਦਸੰਬਰ, 2021 ਤੱਕ ਦੇ ਸਾਰੇ  ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰ ਦਿੱਤਾ ਹੈ ਅਤੇ ਜਿਨ੍ਹਾਂ ਖ਼ਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨਾਂ ਨੂੰ ਮੁੜ ਬਹਾਲ ਕੀਤਾ ਜਾ ਰਿਹਾ ਹੈ। ਉਨਾਂ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹੋਂਦ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਲਗਭੱਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਗਾਤਾਰ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕੰਮ ਕਰ ਰਹੀ ਹੈ। ਹੁਣ ਤੱਕ ਹਜ਼ਾਰਾਂ ਏਕੜ ਜ਼ਮੀਨ ਨਾਜਾਇਜ ਕਬਜਿਆਂ ਤੋਂ ਮੁਕਤ ਕਰਵਾਈ ਗਈ ਹੈ ਅਤੇ ਇਹ ਪ੍ਰਕਿਰਿਆ ਹਾਲੇ ਵੀ ਜਾਰੀ ਹੈ। ਪੰਜਾਬ ਸਰਕਾਰ ਨੇ ਪਿੰਡਾਂ ਦੇ ਲੋਕਾਂ ਨੂੰ ਵੱਧ ਅਧਿਕਾਰ ਦੇਣ ਦੇ ਇਰਾਦੇ ਨਾਲ ਸੂਬੇ ਵਿੱਚ ਗ੍ਰਾਮ ਸਭਾਵਾਂ ਦਾ ਪੁਨਰ-ਸੁਰਜੀਤੀਕਰਨ ਦਾ ਫੈਸਲਾ ਵੀ ਕੀਤਾ ਹੈ।

ਆਪਣੇ ਸੰਬੋਧਨ ਦੌਰਾਨ ਉਨਾਂ ਜ਼ਿਲੇ ਗੁਰਦਾਸਪੁਰ ਦੀ ਗੱਲ ਕਰਦਿਆਂ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਤਹਿਤ , ਦੇਸ਼ ਵਿਚੋਂ 75 ਜ਼ਿਲਿ੍ਹਆਂ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਗੁਰਦਾਸਪੁਰ ਜ਼ਿਲ੍ਹਾ ਵੀ ਸ਼ਾਮਲ ਹੈ। ਗੁਰਦਾਸਪੁਰ ਜ਼ਿਲ੍ਹਾ ਵੱਖ-ਵੱਖ ਲੋਕ ਭਲਾਈ ਸਕੀਮਾਂ ਜਿਵੇਂ  ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦਾ ਟੀਚਾ 8457 ਦੇ ਮੁਕਾਬਲੇ 12177 ਕਾਰਡ ਬਣਾਏ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਦਾ ਟੀਚਾ 14016 ਸੀ ਪਰ 18801 ਕਾਰਡ ਬਣਾਏ, ਕਿਸਾਨ ਕਰੈਡਿਟ ਕਾਰਡ ਦਾ ਟੀਚਾ 297 ਦੇ ਮੁਕਾਬਲੇ 6011 ਕਾਰਡ ਬਣਾਏ, ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਣਧਨ ਪੈਨਸ਼ਨ ਯੋਜਨਾ ਦਾ ਟੀਚਾ 13140 ਦੇ ਮੁਕਾਬਲੇ 15952 ਪੈਨਸ਼ਨ ਕਾਰਡ ਬਣਾਏ. ਦਿਵਿਆਂਗ ਕਾਰਡ ਬਣਾਉਣ ਦਾ ਟੀਚਾ 21979 ਦੇ ਮੁਕਾਬਲੇ 22854 ਕਾਰਡ ਬਣਾਏ ਗਏ। ਸਮੂਹ ਸਹਾਇਤਾ ਗਰੁੱਪ 4000 ਬਣਾਉਣ ਦੇ ਮੁਕਾਬਲੇ 5116 ਗਰੁੱਪ ਬਣਾਏ ਗਏ ਅਤੇ 25 ਗਰੁੱਪਾਂ ਨੂੰ ਸਿਖਲਾਈ ਦੇਣ ਦੇ ਮੁਕਾਬਲੇ ਵਿਚ 33 ਗਰੁੱਪਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਉਨਾਂ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ 18 ਤੋਂ 40 ਸਾਲ ਤਕ ਦੇ ਵਿਅਕਤੀਆਂ ਦੇ 100 ਫੀਸਦ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ। ਮੁੱਖ ਮੰਤਰੀ ਪੰਜਾਬ ਵਲੋ ਲੋਕਾਂ ਦੀਆਂ ਘਰਾਂ ਤੋ ਹੀ ਮੁਸ਼ਕਿਲ ਹੱਲ ਕਰਨ ਲਈ ਦਿੱਤੇ ਆਦੇਸ਼ਾਂ ਤਹਿਤ ਜਿਲੇ ਅੰਦਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਰੋਜਾਨਾ ਸਵੇਰੇ 11 ਤੋਂ 12 ਵਜੇ ਤਕ ਜਿਲਾ ਵਾਸੀਆਂ ਦੀਆਂ ਅਨਾਲਈਨ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਜੀਰੋ ਆਵਰ ਦੌਰਾਨ ਨਾ ਕੇਵਲ ਜ਼ਿਲ੍ਹੇ ਅੰਦਰ ਰਹਿ ਲੋਕ ਬਲਕਿ ਦੇਸ਼-ਵਿਦੇਸ਼ ਇੰਗਲੈਂਡ, ਗੁੜਗਾਓਂ ਤੇ ਚੰਡੀਗੜ੍ਹ ਆਦਿ ਵਿਚ ਵੱਸਦੇ ਗੁਰਦਾਸਪੁਰੀਏ ਆਪਣੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ।

ਜ਼ਿਲ੍ਹੇ ਅੰਦਰ ਅਚੀਵਰਜ਼ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕਰਨ ਵਾਲੇ ਗੁਰਦਾਸਪੁਰ ਵਾਸੀਆਂ ਵਲੋਂ ਆਨਲਾਈਨ ਆਪਣੀ ਸਫਲਤਾ ਦੀ ਸਟੋਰੀ ਦੱਸੀ ਜਾਂਦੀ ਹੈ, ਜਿਸ ਨਾਲ ਜ਼ਿਲੇ ਦੇ ਨੋਜਵਾਨਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ। ਹਰ ਹਫਤੇ (ਹੁਣ 15 ਦਿਨਾਂ ਬਾਅਦ) ਇਹ ਪ੍ਰੋਗਰਾਮ ਕੀਤਾ ਜਾਂਦਾ ਹੈ। ਅਚੀਵਰਜ ਪ੍ਰੋਗਾਮ ਦੇ 93 ਐਡੀਸ਼ਨ ਕੀਤੇ ਜਾ ਚੁੱਕੇ ਹਨ। ਗੁਰਦਾਸਪੁਰ ਜ਼ਿਲ੍ਹੇ ਨੂੰ ਸੈਪ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ। ਜ਼ਿਲ੍ਹੇ ਦੇ ਇਤਿਹਾਸਕ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰ ਐਤਵਾਰ ਸਵੇਰੇ 9 ਵਜੇ ਗੁਰਦਾਸਪੁਰ ਤੇ ਬਟਾਲਾ ਤੋਂ ਮੁਫਤ ਵਿਸ਼ੇਸ ਬੱਸ ਯਾਤਰਾ ਚੱਲ ਰਹੀ ਹੈ। ਇਸ ਤੋਂ ਇਲਾਵਾ ਕਾਹਨੂੰਵਾਨ ਨੇੜੇ ਪਿੰਡ ਮੋਜਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਅੱਗੇ ਕਿਹਾ ਕਿ ਜਿਲੇ ਗੁਰਦਾਸਪੁਰ ਅੰਦਰ ਮਗਨਰੇਗਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ 15 ਹਜ਼ਾਰ 692 ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 8.60 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ। ਮਗਨਰੇਗਾ ਸਕੀਮ ਤਹਿਤ 667 ਥਾਪਰ ਮਾਡਲ ਛੱਪੜਾਂ ਦੇ ਐਸਟੀਮੈਟ ਪ੍ਰਵਾਨ ਹੋ ਗਏ ਹਨ, ਜਿਸ ਵਿਚੋ ਵਚੋਂ 470 ਦਾ ਕੰਮ ਚੱਲ ਰਿਹਾ ਤੇ 101 ਛੱਪੜਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਆਖੀਰ ਵਿੱਚ ਮੈਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹੋਇਆ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਾ ਹਾਂ। ਜੈ ਹਿੰਦ । ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਵਲੋਂ ਖੇਡ ਸਟੇਡੀਅਮ ਵਿਚ ਸਥਾਪਤ ਕੀਤੀ ਗਈ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਵਲੋਂ ਲੋੜਵੰਦ ਲੋਕਾਂ ਨੂੰ ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਉਨਾਂ ਸਮਾਗਮ ਵਿਚ ਪੁਹੰਚੇ  ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ 20 ਲਾਭਪਾਤਰੀਆਂ ਨੂੰ ਪ੍ਰਾਪਰਟੀ ਸਰਟੀਫਿਕੇਟ ਵੀੰਡੇ।

ਉਪਰੰਤ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ, ਸ਼ਬਦ, ਦੇਸ਼ ਭਗਤੀ ਦੇ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਧਾਲੀਵਾਲ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਆਪਣੀ ਡਿਊਟੀ ਤੋਂ ਇਲਾਵਾ ਹੋਰ ਵਿਸ਼ੇਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਉਨਾਂ ਵਲੋਂ ਪਰੇਡ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ, ਦੀਨਾਨਗਰ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਪਰਮਿੰਦਰ ਰਾਏ, ਅਜੀਤ ਪਾਲ ਸਿੰਘ, ਸ੍ਰੀਮਤੀ ਜਸਬੀਰ ਕੋਰ, ਸ੍ਰੀਮਤੀ ਪੂਜਾ ਅਨਡੋਤਰਾ, (ਸਾਰੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ), ਮਦਨ ਲਾਲ ਸਿਵਿਲ ਜੱਜ ਸੀਨੀਅਰ ਡਵੀਜ਼ਨ, ਰਛਪਾਲ ਸਿੰਘ ਸੀਨੀਅਰ ਡਵੀਜ਼ਨ ਸੀਜੀਐਮ, ਮੈਡਮ ਨਵਦੀਪ ਕੋਰ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਵਰੁਣ ਕੁਮਾਰ ਸਹਾਇਕ ਕਮਿਸ਼ਨਰ (ਜ), ਅਮਨਪ੍ਰੀਤ ਸਿੰਘ ਸੰਧੂ ਜਿਲਾ ਅਟਾਰਨੀ ਗੁਰਦਾਸਪੁਰ, ਆਰ ਐਸ ਹੁੰਦਲ ਜ਼ੇਲ੍ਹ ਸੁਪਰਡੈਂਟ, ਆਪ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ, ਸਮਸ਼ੇਰ ਸਿੰਘ, ਬਲਬੀਰ ਸਿੰਘ ਪਨੂੰ, ਜਗਰੂਪ ਸਿੰਘ ਸੇਖਵਾਂ, ਰਾਜੀਵ ਸ਼ਰਮਾ, ਕਸ਼ਮੀਰ ਸਿੰਘ ਵਾਹਲਾ, ਬਿ੍ਰਗੇਡੀਅਰ ਜੀ.ਐਸ ਕਾਹਲੋ ਜ਼ਿਲਾ ਮੁਖੀ ਜੀਓਜੀ, ਨਵਜੋਤ ਸਿੰਘ ਅਤੇ ਰਛਪਾਲ ਐਸ.ਪੀ, ਸੰਦੀਪ ਮਲਹੋਤਰਾ ਡੀਡੀਪੀ.ਓ, ਕੁੰਵਰ ਰਵਿੰਦਰ ਸਿੰਘ ਵਿੱਕੀ, ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਅਮਰਜੀਤ ਸਿੰਘ ਜਿਲਾ ਸਿੱਖਿਆ ਅਫਸਰ (ਪ), ਪਰਮਿੰਦਰ ਸਿੰਘ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।

LEAVE A REPLY

Please enter your comment!
Please enter your name here