ਸਹਾਇਕ ਕਮਿਸ਼ਨਰ ਕਿਰਨ ਸ਼ਰਮਾ ਦਾ ਤਬਾਦਲਾ ਹੋਣ ‘ਤੇ ਨਿੱਘੀ ਵਿਦਾਇਗੀ

ਪਟਿਆਲਾ, ( ਦ ਸਟੈਲਰ ਨਿਊਜ਼): ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਦਾ ਤਬਾਦਲਾ ਹੋਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਸਮੂਹ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਕਿਰਨ ਸ਼ਰਮਾ ਵੱਲੋਂ ਬੀਤੇ ਦੋ ਸਾਲਾਂ ‘ਚ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਮੁੱਖ ਮੰਤਰੀ ਹੈਲਪ ਡੈਸਕ ਤੇ ਬੱਚਿਆਂ ਲਈ ਕਰੈੱਚ, ਸੁਤੰਤਰਤਾ ਸੰਗਰਾਮੀ ਗੈਲਰੀ ਤੇ ਵਾਲ ਆਫ਼ ਫ਼ੇਮ ਸਥਾਪਤ ਕਰਨ ‘ਚ ਅਹਿਮ ਭੂਮਿਕਾ ਨਿਭਾਈ ਅਤੇ ਦਿੱਤੇ ਗਏ ਹਰ ਕਾਰਜ ਨੂੰ ਪ੍ਰਤੀਬੱਧਤਾ ਨਾਲ ਨੇਪਰੇ ਚੜ੍ਹਾਇਆ। ਕਿਰਨ ਸ਼ਰਮਾ ਦੀ ਤਰੱਕੀ ਅਤੇ ਤੰਦਰੁਸਤੀ ਦੀ ਕਾਮਨਾ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਹੁਣ ਐਸ.ਡੀ.ਐਮ. ਬਣਕੇ ਨੰਗਲ ਸਬ ਡਵੀਜਨ ਦੀ ਕਮਾਂਡ ਸੰਭਾਲਣ ਜਾ ਰਹੇ ਹਨ, ਜਿੱਥੇ ਉਨ੍ਹਾਂ ਨੂੰ ਆਸ ਹੈ ਕਿ ਕਿਰਨ ਸ਼ਰਮਾ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇੱਕ ਚੰਗੇ ਅਧਿਕਾਰੀ ਵਜੋਂ ਕੰਮ ਕਰਦੇ ਹੋਏ ਨਾਮਣਾ ਖੱਟਣਗੇ। ਕਿਰਨ ਸ਼ਰਮਾ ਨੇ ਭਾਵੁਕ ਹੁੰਦਿਆਂ ਆਪਣੇ ਬੀਤੇ ਦੋ ਸਾਲਾਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।

Advertisements


ਇਸ ਮੌਕੇ ਏ.ਡੀ.ਸੀਜ਼ ਗੌਤਮ ਜੈਨ ਤੇ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਇਸਮਤ ਵਿਜੇ ਸਿੰਘ ਸਮੇਤ ਬਾਕੀ ਐਸ.ਡੀ.ਐਮਜ਼ ਵੀ.ਸੀ. ਰਾਹੀਂ ਜੁੜੇ ਹੋਏ ਸਨ। ਜਦੋਂਕਿ ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਸੁਪਰਡੈਂਟ ਹਮੀਰ ਸਿੰਘ ਤੇ ਹਰਜੀਤ ਸਿੰਘ ਸਮੇਤ ਬਾਕੀ ਬ੍ਰਾਂਚਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਕਰਮਚਾਰੀਆਂ ਨੇ ਕਿਰਨ ਸ਼ਰਮਾ ਵੱਲੋਂ ਕਰੋਨਾ ਅਤੇ ਮੌਜੂਦਾ ਸਮੇਂ ‘ਚ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ।

LEAVE A REPLY

Please enter your comment!
Please enter your name here