ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ -ਮੁੱਖ ਖੇਤੀਬਾੜੀ ਅਫਸਰ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਡਾ ਕੰਵਲਪਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ  ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸਕਾਂ ਦੀ ਵਿਕਰੀ ‘ਤੇ ਨਜਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਸਨ, , ਜਿਸਨੂੰ ਮੁੱਖ ਰੱਖਦਿਆਂ ,  ਇਹ ਨਿਰਦੇਸ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

Advertisements

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸੁਦਾ ਕੀਟਨਾਸਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਦੱਸਿਆ ਕਿ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ ਅਤੇ  ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਉਨ੍ਹਾਂ ਨੇ ਦੱਸਿਆ ਕਿ  ਉਪਰੋਕਤ ਕੀਟਨਾਸਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਮੁੱਖ ਖੇਤੀਬਾੜੀ  ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ ਐਂਡ ਐਕਸਪੋਰਟਰਜ ਐਸੋਸੀਏਸਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ ਅਤੇ  ਐਸੋਸੀਏਸਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

LEAVE A REPLY

Please enter your comment!
Please enter your name here