ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਤੋਂ ਕਰਨਗੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ

ਜਲੰਧਰ ( ਦ ਸਟੈਲਰ ਨਿਊਜ਼): ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲਾ 2022’ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਜਲੰਧਰ ਤੋਂ ਕਰਨਗੇ। ਇਹ ਖੇਡ ਮੇਲਾ ਦੋ ਮਹੀਨਿਆਂ ਦਾ ਹੋਵੇਗਾ, ਜਿਸ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕਈ ਖੇਡ ਮੁਕਾਬਲੇ ਕਰਵਾਏ ਜਾਣਗੇ ।

Advertisements

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਉਪਲਬਧ ਹੈ ਅਤੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ 25 ਅਗਸਤ, 2022 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਆਫ਼ਲਾਈਨ ਰਜਿਸਟ੍ਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿੱਚ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਉਮਰ 1 ਜਨਵਰੀ, 2022 ਦੇ ਆਧਾਰ ’ਤੇ ਲਈ ਜਾਵੇਗੀ। ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਖੇਡਾਂ ਹੋਣਗੀਆਂ ।

ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਆਪਣੀ ਖੇਡ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ

LEAVE A REPLY

Please enter your comment!
Please enter your name here