ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 3 ਸਤੰਬਰ ਤੱਕ 

ਫਿਰੋਜ਼ਪੁਰ ( ਦ ਸਟੈਲਰ ਨਿਊਜ਼): ਭਾਰਤੀ ਫੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ 16 ਨਵੰਬਰ 2022 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਣੀ ਹੈ, ਜਿਸ ਵਿਚ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਅਤੇ ਫਾਜ਼ਿਲਕਾ ਦੇ ਪ੍ਰਾਰਥੀ ਹਿੱਸਾ ਲੈ ਸਕਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਭਰਤੀ ਰੈਲੀ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਡਾਇਰੈਕਟਰ ਭਰਤੀ ਫਿਰੋਜ਼ੁਪਰ ਛਾਉਣੀ ਸੋਰਭ ਚਰਨ ਵੀ ਮੌਜੂਦ ਸਨ।

Advertisements

ਉਨ੍ਹਾਂ ਦੱਸਿਆ ਭਰਤੀ ਰੈਲੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ 03 ਸਤੰਬਰ 2022 ਹੈ ਅਤੇ  ਚਾਹਵਾਨ www.joinindianarmy.nic.in ਤੇ ਜਾ ਕੇ ਆਪਣੀ ਯੋਗਤਾ ਚੈੱਕ ਕਰ ਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਭਰਤੀ ਰੈਲੀ ਵਿਚ ਸੈਨਾ ਦੀ ਹਰ ਸ਼੍ਰੇਣੀ ਲਈ ਭਰਤੀ ਕੀਤੀ ਜਾਵੇਗੀ, ਜਿਸ ਵਿਚ ਅਗਨੀਵੀਰ ਜਨਰਲ ਡਿਊਟੀ/ਤਕਨੀਕੀ/ਕਲਰਕ/ਸਟੋਰਕੀਪਰ ਅਤੇ ਟਰੇਡਜ਼ਮੈਨ ਦੀ ਭਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਪ੍ਰਾਰਥੀਆਂ ਵਲੋਂ ਆਨਲਾਈਨ ਅਪਲਾਈ ਕੀਤਾ ਹੋਵੇਗਾ, ਉਨ੍ਹਾਂ ਨੂੰ ਹੀ ਆਰਮੀ ਰੈਲੀ ਵਿਚ ਜਾਣ ਲਈ ਊਨ੍ਹਾਂ ਦੀ ਈ-ਮੇਲ ਆਈ.ਡੀ ਤੇ ਦਾਖਲਾ ਪੱਤਰ (ਐਡਮਿਟ ਕਾਰਡ) ਅਤੇ ਟਾਈਮਿੰਗ ਆਦਿ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਉਪਰ ਦਿੱਤੀ ਵੈਬਸਾਈਟ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਰੈਲੀ ਸਬੰਧੀ ਧੋਖਾਧੜੀ ਆਦਿ ਸਮੇਤ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ। ਮੀਟਿੰਗ ਦੌਰਾਨ ਐਸਡੀਐਮ ਫਿਰੋਜ਼ਪੁਰ ਰਣਜੀਤ ਸਿੰਘ, ਐਸਡੀਐਮ ਜ਼ੀਰਾ ਇੰਦਰਪਾਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here