ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਦਾ ਦੌਰਾ

ਪਟਿਆਲਾ ( ਦ ਸਟੈਲਰ ਨਿਊਜ਼): ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਨੇ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਦਾ ਇੱਥੇ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਵਾਗਤ ਕੀਤਾ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜੇ। ਕਮੇਟੀ ਨੇ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਪੁੱਜੇ ਬਾਕੀ ਮੈਂਬਰਾਂ, ਵਿਧਾਇਕ ਇੰਦਰਜੀਤ ਕੌਰ ਮਾਨ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਰੁਪਿੰਦਰ ਸਿੰਘ ਨੇ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਕੇ ਵੱਖ-ਵੱਖ ਮਸਲੇ ਵਿਚਾਰੇ। ਇਸ ਮੌਕੇ ਸਹਿਕਾਰਤਾ ਵਿਭਾਗ ਅਤੇ ਇਸ ਨਾਲ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Advertisements


ਵਿਧਾਨ ਸਭਾ ਦੀ ਇਸ ਕਮੇਟੀ ਦਾ ਪਟਿਆਲਾ ਆਉਣ ‘ਤੇ ਵਾਮਨ ਅਵਤਾਰ ਮੰਦਿਰ ਦੇ ਕਮੇਟੀ ਮੈਂਬਰਾਂ ਨੇ ਮਹੰਤ ਰਾਵੀ ਕਾਂਤ ਦੀ ਅਗਵਾਈ ਹੇਠ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਵਿਧਾਨ ਸਭਾ ਦੇ ਅਧੀਨ ਸਕੱਤਰ ਈਸ਼ਵਰ ਦੱਤ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here