ਹਿਮਾਚਲ ਪ੍ਰਦੇਸ਼ ਵਿੱਚ ਡੁੱਬਣ ਵਾਲੇ ਬਨੂੜ ਦੇ ਹਲਾਕਾਂ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਪ੍ਰਨੀਤ ਕੌਰ

ਪਟਿਆਲਾ (ਦ ਸਟੈਲਰ ਨਿਊਜ਼): ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਬਨੂੜ ਦੀ ਬਾਜ਼ੀਗਰ ਬਸਤੀ ਦਾ ਦੌਰਾ ਕੀਤਾ ਅਤੇ ਕੁਝ ਦਿਨ ਪਹਿਲਾਂ ਹਿਮਾਚਲ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਆਪਣੀ ਜਾਨ ਗੁਆਉਣ ਵਾਲੇ 7  ਨੌਜਵਾਨਾ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

Advertisements

7 ਵਿੱਚੋਂ, 6 ਸਿਰਫ਼ ਕਿਸ਼ੋਰ ਉਮਰ ਦੇ ਸਨ ਅਤੇ ਉਨ੍ਹਾਂ ਵਿੱਚੋਂ 4 ਇੱਕੋ ਪਰਿਵਾਰ ਨਾਲ ਸਬੰਧਤ ਸਨ।

ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਇਹ ਪੂਰੀ ਤਰ੍ਹਾਂ ਨਾਲ ਦਿਲ ਦਹਿਲਾ ਦੇਣ ਵਾਲਾ ਹੈ, ਮੈਨੂੰ ਨਹੀਂ ਪਤਾ ਕਿ ਇਸ ਸਮੇਂ ਕੀ ਕਹਾਂ, ਇਨ੍ਹਾਂ ਪਰਿਵਾਰਾਂ ਨੇ ਆਪਣਾ ਸਭ ਕੁਝ ਗੁਆ ਦਿੱਤਾ ਹੈ। ਅਜਿਹੇ ਨੌਜਵਾਨਾਂ ਦੀ ਮੌਤ ਬਹੁਤ ਦੁਖਦਾਈ ਹੈ।”

ਮੁਆਵਜ਼ੇ ਦੇ ਸਵਾਲ ‘ਤੇ ਪ੍ਰਨੀਤ ਕੌਰ ਨੇ ਕਿਹਾ, “ਹਿਮਾਚਲ ਸਰਕਾਰ ਵੱਲੋਂ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਸਿਰਫ਼ 1 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਹੈ, ਇਹ ਸਾਰੇ ਪੰਜਾਬ ਦੇ ਨਾਗਰਿਕ ਸਨ, ਇਸ ਲਈ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੀ ਦੇਖਭਾਲ ਕਰੀਏ। ਇਸ ਲਈ ਮੈਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।”

ਅੱਗੇ ਗੱਲ ਕਰਦੇ ਹੋਏ ਉਹਨਾਂ ਨੇ ਦੱਸਿਆ ਕਿ, “ਮੈਂ ਹੁਣੇ ਹੀ CMO ਨਾਲ ਸੰਪਰਕ ਕੀਤਾ ਹੈ ਅਤੇ ਉਹਨਾਂ ਨੂੰ ਵਧੇ ਹੋਏ ਮੁਆਵਜ਼ੇ ਅਤੇ ਮ੍ਰਿਤਕ ਦੇ ਪਰਿਵਾਰ ਦੇ 1 ਜੀਅ ਨੂੰ ਨੌਕਰੀ ਦੇਣ ਦੀ ਬੇਨਤੀ ਕੀਤੀ ਹੈ। ਮੈਂ ਇਸ ਲਈ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਾਂਗੀ।”

ਉਨ੍ਹਾਂ ਅੱਗੇ ਦੱਸਿਆ, “ਇਨ੍ਹਾਂ ਪਰਿਵਾਰਾਂ ਦੇ ਆਰਥਿਕ ਹਾਲਾਤ ਬਹੁਤ ਮਾੜੇ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਸਰੀਰਕ ਤੌਰ ‘ਤੇ ਅਪਾਹਜ ਵੀ ਹਨ, ਇਨ੍ਹਾਂ ਨੂੰ ਕਿਸੇ ਕਿਸਮ ਦੀਆਂ ਨੌਕਰੀਆਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਅਤੇ ਮੈਂ ਇਸ ਸਬੰਧ ਵਿੱਚ ਡੀਸੀ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ। ਉਹ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਕੰਮ ਕਰ ਰਹੇ ਹਨ।”

LEAVE A REPLY

Please enter your comment!
Please enter your name here