ਡੇਂਗੂ ਸੰਬੰਧੀ ਸਰਵੇ ਰਾਹੀਂ ਲੋਕਾਂ ਨੂੰ ਕੀਤਾ ਸੁਚੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਹਤ ਵਿਭਾਗ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਚਿਕਨਗੂਣੀਆ ਵਰਗੀਆਂ ਬੀਮਾਰੀਆਂ ਤੋਂ ਬਚਾਅ ਲਈ ਸਮੇਂ ਸਮੇਂ ਤੇ ਜਾਗਰੂਕ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ।ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਸ਼ਹਿਰ ਅੱਲਗ ਅੱਲਗ ਥਾਂਵਾਂ ਤੇ ਡੇਂਗੂ ਸੰਬੰਧੀ ਸਰਵੇ ਕੀਤਾ ਗਿਆ ਤਾਂ ਜੋ ਡੇਂਗੂ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ ।

Advertisements

ਡਾ.ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਵੀ ਟੀਮ ਵਲੋਂ ਸਰਵੇ ਕੀਤਾ ਗਿਆ ਅਤੇ ਸੀਵਰੇਜ ਲੀਕ ਹੋਣ ਕਰਕੇ ਇੱਕਠੇ ਹੋਏ ਪਾਣੀ ਵਿੱਚ ਟੈਮੀਫੋਸ ਲਾਰਵੀਸਾਈਡ ਘੋਲਦ ਦਾ ਛਿੜਕਾਅ ਕੀਤਾ ਗਿਆ। ਇਸ ਤੋਂ ਇਲਾਵਾ ਹਸਪਤਾਲ ਵਿੱਚ ਮੌਜੂਦ ਰਿਹਾਇਸ਼ੀ ਕੁਆਰਟਰਾਂ ਦਾ ਬਰੀਕੀ ਨਾਲ ਮੁਆਇਨਾਂ ਕਰਕੇ ਮੱਛਰਾਂ ਦੇ ਪਾਏ ਗਏ ਲਾਰਵੇ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਸ਼ਹਿਰ ਵਿੱਚ ਐਂਟੀ ਲਾਰਵਾ ਟੀਮ ਵਲੋਂ ਕੁੱਲ  833 ਘਰਾਂ ਦਾ ਸਰਵੇ ਕੀਤਾ ਗਿਆ ਤੇ 5050 ਚੈਕ ਕੀਤੇ ਗਏ ਅਤੇ ਕਾਰਪੋਰੇਸ਼ਨ ਨੂੰ ਲਾਰਵਾ ਪਾਜ਼ਿਟਵ ਘਰਾਂ ਦਾ ਚਲਾਨ ਕਰਨ ਲਈ ਲਿਖ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ 15 ਚਲਾਨ ਇਸ਼ੂ ਕੀਤੇ ਜਾ ਚੁੱਕੇ   ਹਨ। ਡਾ.ਜਗਦੀਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਆਪਣੇ ਘਰਾਂ ਵਿੱਚ ਖੁੱਲੇ ਪਾਣੀ ਦੇ ਸੋਮੇ ਇੱਕਠੇ ਨਾ ਹੋਣ ਦੇਣ ਲਈ ਅਪੀਲ ਕੀਤੀ ਅਤੇ ਨਾਲ ਹੀ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂ ਕਿ ਦਿਨ ਵਿੱਚ ਪੂਰੀ ਬਾਜ਼ੂ ਦੇ ਕੱਪੜੇ ਪਾ ਕੇ ਰੱਖਣਾ, ਰਾਤ ਨੂੰ ਸੋਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ, ਖੁੱਲੇ ਬਰਤਣਾਂ, ਗਮਲਿਆਂ ਆਦਿ ਵਿੱਚ ਪਾਣੀ ਨੂੰ ਇੱਕਠਾ ਨਾ ਹੋਣ ਦੇਣਾ, ਕੂਲਰਾਂ ਦੀ ਸਾਫ-ਸਫਾਈ ਆਦਿ ਰੱਖਣ ਬਾਰੇ ਵੀ ਕਿਹਾ। ਉਨਾਂ ਬਿਮਾਰ ਹੋਣ ਦੀ ਸੂਰਤ ਵਿੱਚ ਤੁੰਰਤ ਨਜ਼ਦੀਕੀ ਸਿਹਤ ਸੰਸਥਾਂ ਵਿੱਚ ਆਪਣਾ ਇਲਾਜ ਕਰਵਾਉਣ ਲਈ ਕਿਹਾ । ਉਨਾਂ ਸਮੂਹ  ਸ਼ਹਿਰ ਵਾਸੀਆਂ ਨੂੰ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ।

LEAVE A REPLY

Please enter your comment!
Please enter your name here