ਮੁਹੱਲਾ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਣਗੇ-ਗੁਰਸ਼ਰਨ ਸਿੰਘ ਕਪੂਰ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ । ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਪੰਜਾਬ ਸਰਕਾਰ ਦਾ ਤੰਦਰੁਸਤ ਪੰਜਾਬ ਦਾ ਸੁਪਨਾ ਸਾਕਾਰ ਹੋਵੇਗਾ।ਕਪੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ 75 ਆਮ ਆਦਮੀ ਕਲੀਨਿਕ 75ਵੇਂ ਸੁਤੰਤਰਤਾ ਦਿਵਸ ਦੇ ਅੰਮ੍ਰਿਤ ਮਹੋਤਸਵ ਮੌਕੇ ਤੇ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ,ਜੋ ਕਿ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ਪ੍ਰਤੀ ਤਰਜੀਹ ਨੂੰ ਦਰਸਾਉਂਦੇ ਹਨ।ਉਨ੍ਹਾਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕਾ ਵਿਖੇ ਲੋਕਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।

Advertisements

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਸੇਵਾਵਾਂ,ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਵੀ ਉਪਲਬਧ ਹੋਣਗੀਆਂ।ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਉਥੇ ਪਾਵਰ ਬੈਕਅੱਪ ਅਤੇ ਵਾਟਰ ਪਿਊਰੀਫਾਇਰ ਸੀ ਸਹੂਲਤ ਵੀ ਉਪਲਬਧ ਰਹੇਗੀ।ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।ਕਪੂਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਇਹ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੇਵਲ ਚਾਰ ਮਹੀਨਿਆਂ ਵਿੱਚ ਹੀ ਚੋਣਾਂ ਦੌਰਾਨ ਕੀਤੇ ਕਈ ਵਾਅਦੇ ਪੂਰੇ ਕੀਤੇ ਗਏ ਹਨ,ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ। ਮੁਆਫੀ,ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਆਦਿ ਪ੍ਰਮੁੱਖ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਸਕਾਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ,ਤਾਂਕਿ ਲੋਕਾ ਨੂੰ ਇੱਕ ਚੰਗਾ ਮਾਹੌਲ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਲੋਕਾ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਅੱਗੇ ਤੋਂ ਵੀ ਜਾਰੀ ਰਹਿਣਗੇ।ਅਜ਼ਾਦੀ ਦਿਵਸ ਮੌਕੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ।ਉਨ੍ਹਾਂ ਦਾ ਉਦੇਸ਼ ਸਭ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇਣਾ ਹੈ।

ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਦੱਸਦਿਆਂ ਕਪੂਰ ਨੇ ਕਿਹਾ ਕਿ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ,ਜੋ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ਪ੍ਰਤੀ ਤਰਜੀਹ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਲੋਕਾਂ ਨੂੰ ਸਿਹਤ ਖੇਤਰ ਵਿੱਚ ਵੱਡੇ ਪੱਧਰ ਤੇ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲਣਗੇ।

LEAVE A REPLY

Please enter your comment!
Please enter your name here