ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨਕੋਦਰ ਡਿਵੀਜ਼ਨ ਮੀਟਿੰਗ ਕਰਕੇ ਸੰਘਰਸ਼ ਦੀ ਕੀਤੀ ਤਿਆਰੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਦੀ ਨਕੋਦਰ ਡਿਵੀਜ਼ਨ ਦੀ ਮੀਟਿੰਗ ਕਰਕੇ ਸੰਘਰਸ਼ ਦੀ ਤਿਆਰੀ ਕੀਤੀ ਗਈ। ਇਹ ਮੀਟਿੰਗ ਜਲੰਧਰ ਜੋਨ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਦਰਪ੍ਰੀਤ ਸਿੰਘ ਤੇ ਨਕੋਦਰ ਡਿਵੀਜਨ ਪ੍ਰਧਾਨ ਗੁਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ,ਮੀਤ ਪ੍ਰਧਾਨ ਜਗਦੀਪ ਥਾਪਰ,ਸਹਾਇਕਾ ਸਕੱਤਰ ਹਰਪ੍ਰੀਤ ਸਿੰਘ, ਖਜ਼ਾਨਚੀ ਲੈਂਬਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆ ਨੂੰ ਰੈਗੂਲਰ ਕੀਤਾ ਜਾਵੇ। ਅਸੀਂ ਪਿਛਲੀਆਂ ਸਰਕਾਰਾਂ ਵੱਲੋਂ ਲਿਆਂਦੀਆਂ ਗਈਆਂ ਘਟੀਆ ਨੀਤੀਆਂ ਕਾਰਨ ਆਉਟਸੋਰਸਿੰਗ ਤੇ ਬਿਜਲੀ ਬੋਰਡ ਵਿੱਚ ਬਤੌਰ ਸਹਾਇਕ ਲਾਈਨਮੈਨ ਸੀ ਐੱਚ ਬੀ ਦੇ ਰੂਪ ਵਿਚ ਕੰਮ ਕਰਦੇ ਹਾਂ। ਸਾਨੂੰ ਪੰਜਾਬ ਸਰਕਾਰ ਨੇ ਬਹੁਤ ਹੀ ਘੱਟ ਤਨਖਾਹਾਂ ਤੇ ਰੱਖਿਆ ਹੋਇਆ ਹੈ। ਐਨੀ ਘੱਟ ਤਨਖਾਹ ਵਿੱਚ ਅੱਜ ਦੇ ਸਮੇਂ ਵਿੱਚ ਗੁਜ਼ਾਰਾ ਕਰਨਾ ਬਹੁਤ ਹੀ ਜਿਆਦਾ ਮੁਸ਼ਕਿਲ ਹੈ ਪਰ ਫਿਰ ਵੀ ਅਸੀਂ ਅਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਦੇ ਹਾਂ।

Advertisements

ਅਸੀਂ ਘਰ ਘਰ ਤੱਕ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਦੇ ਹਾਂ। ਲੋਕਾਂ ਤੱਕ ਬਿਜਲੀ ਸਪਲਾਈ ਨੂੰ ਬਹਾਲ ਰੱਖਦੇ ਰੱਖਦੇ ਸਾਡੇ ਕਈ ਕਾਮੇ ਅਪਾਂਗ ਹੋ ਗਏ ਕਈ ਸਾਥੀ ਮੌਤ ਦੇ ਮੂੰਹ ਵਿਚ ਪੈ ਗਏ ਪਰ ਪੰਜਾਬ ਸਰਕਾਰ ਵੱਲੋਂ ਇਕ ਰੁਪਏ ਵੀ ਨਹੀਂ ਦਿੱਤਾ ਜਾਂਦਾ। ਇਕ ਪਾਸੇ ਤਾਂ ਸਰਕਾਰ ਬਹੁਤ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਹੇਠਲੇ ਪੱਧਰ ਤੇ ਕੁਝ ਵੀ ਨਹੀਂ ਮਿਲਦਾ। ਆਊਟਸੋਰਸਿੰਗ ਤੇ ਲੱਗੇ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਪੱਕੇ ਕਰਨ ਲਈ ਪਾਲਿਸੀ ਲਿਆਉਣ ਤੇ ਰੈਗੂਲਰ ਕਰੇ ਸਰਕਾਰ। ਪੰਜਾਬ ਦੀਆ ਪਿਛਲੀਆਂ ਸਰਕਾਰਾਂ ਦੌਰਾਨ ਬਿਜਲੀ ਬੋਰਡ ਵੱਲ ਸਾਡੇ ਮਿਹਨਤਕਸ਼ ਕਾਮਿਆ ਦਾ 206 ਕਰੋੜ ਤੋਂ ਉੱਪਰ ਕੀਤੇ ਘਪਲੇ ਹੋਏ। ਆਮ ਆਦਮੀ ਪਾਰਟੀ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਹੀ ਝੂਠੇ ਲਾਰੇ ਲੱਪੇ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਥਾਂ ਵਿੱਚ ਸਰਕਾਰ ਨੇ ਆਪਣਾ ਪੈਰ ਪਸਾਰਿਆ । ਜੋ ਭਗਵੰਤ ਮਾਨ ਕਿਸੇ ਵੇਲੇ ਲੱਗ ਰਹੇ ਧਰਨਿਆਂ ਵਿੱਚ ਜਾ ਕੇ ਬੈਠਦੇ ਰਹੇ ਪਰ ਹੁਣ ਮੌਜੂਦਾ ਸਰਕਾਰ ਦੇ ਸਮੇਂ ਚ ਲੱਗ ਰਹੇ ਧਰਨਿਆਂ ਦੌਰਾਨ ਮੀਟਿੰਗਾਂ ਦੇ ਕੇ ਮੁਕਰਨ ਦੀ ਨੀਤੀ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਹੀ ਅਪਣਾਈ ਹੋਈ ਹੈ ।

ਆਮ ਆਦਮੀ ਪਾਰਟੀ ਨੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਆਊਟਸੋਰਸਿੰਗ ਕੰਪਨੀਆਂ ਵੱਖ ਵੱਖ ਠੇਕੇਦਾਰਾਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਵਿਭਾਗ ਚ’ ਲੈ ਕੇ ਰੈਗੂਲਰ ਕਰਾਂਗੇ । ਪਰ ਰੈਗੂਲਰ ਕਰਨਾ ਤਾਂ ਦੂਰ ਦੀ ਗੱਲ ਬਿਜਲੀ ਬੋਰਡ ਦੇ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਹੋਰ ਲਾਗੂ ਕਰਦਿਆਂ ਪੋਸਟਾਂ ਦਾ ਹੀ ਖਾਤਮਾ ਕਰ ਦਿੱਤਾ ਗਿਆ। ਪੋਸਟਾਂ ਦਾ ਖ਼ਾਤਮਾ ਕਰ ਕੇ ਲੋਕਾਂ ਨੂੰ ਬੁੱਧੂ ਬਣਾ ਕੇ ਰੁਜ਼ਗਾਰ ਦੇਣ ਦੇ ਦਾਅਵੇ ਵਾਅਦੇ ਕਰ ਰਹੀ ਸਰਕਾਰ ਹੁਣ 1690 ਸਹਾਇਕ ਲਾਈਨਮੈਨਾਂ ਦੀਆਂ ਪੋਸਟਾਂ ਭਰਨ ਦੀ ਗੱਲ ਕਰ ਰਹੀ ਹੈ ਜੋ ਕਿ ਬਹੁਤ ਹੀ ਘੱਟ ਹਨ ਕਿਉਂਕਿ ਬਿਜਲੀ ਬੋਰਡ ਵਿਚ ਕੁਨੈਕਸ਼ਨਾਂ ਦੀ ਗਿਣਤੀ ਇੱਕ ਕਰੋੜ ਤੋਂ ਉੱਤੇ ਜਾ ਚੁੱਕੀ ਹੈ। 17-6-2022 ਨੂੰ ਚੰਡੀਗਡ਼੍ਹ ਗੈਸਟ ਹਾਊਸ ਵਿਖੇ ਹੋਈ ਮੀਟਿੰਗ ਚ’ ਬਿਜਲੀ ਮੰਤਰੀ ਵੱਲੋਂ 15 ਜਲਾਈ ਤੱਕ ਮੀਟਿੰਗ ਕਰਨ ਦਾ ਦੁਆਰਾ ਭਰੋਸਾ ਦਿੱਤਾ ਗਿਆ ਸੀ ਪਰ ਦੁਬਾਰਾ ਮੀਟਿੰਗ ਨਹੀਂ ਕੀਤੀ ਅਤੇ ਹੁਣ ਮੌਜੂਦਾ ਸਰਕਾਰ ਲਾਈਨਮੈਨ ਦੀ ਪੋਸਟ ਤੇ ਕੰਮ ਕਰਦੇ ਸੀ.ਐਚ.ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਅੱਖੋਂ ਪਰੋਖੇ ਕਰਕੇ ਬਾਹਰ ਤੋਂ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਜਾ ਰਹੀ ਹੈ ਜਦਕਿ ਸੀ ਐਚ ਬੀ ਤੇ ਡਬਲਿਯੂ ਠੇਕਾ ਕਾਮੇ ਕੰਮ ਦਾ ਤਜਰਬਾ ਵੀ ਰੱਖਦੇ ਹਨ । ਲਾਈਨਮੈਨਾਂ ਦੀਆਂ ਪੋਸਟਾਂ ਤੇ ਕੰਮ ਕਰਦੇ ਸੀ ਐੱਚ ਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਰੈਗੂਲਰ ਕਿਉਂ ਨਹੀਂ ਕੀਤਾ ਜਾ ਰਿਹਾ। ਜਿਸ ਦੇ ਕਾਰਨ ਠੇਕਾ ਕਾਮਿਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਟੇਟ ਕਮੇਟੀ ਦੀ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਸੀ ਕਿ ਪੰਜਾਬ ਅੰਦਰ ਜਿਥੇ ਕਿੱਥੇ ਵੀ ਬਿਜਲੀ ਮੰਤਰੀ ਆਉਂਦੇ-ਜਾਂਦੇ ਹਨ। ਉਹਨਾਂ ਨੂੰ ਘੇਰ ਕੇ ਸਵਾਲ ਜਵਾਬ ਕੀਤੇ ਜਾਣਗੇ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਸੰਗਰੂਰ ਵਿਖੇ ਬਿਜਲੀ ਮੰਤਰੀ ਨੂੰ ਪਹੁੰਚਣ ਤੇ ਸੀ ਐਚ ਬੀ ਠੇਕਾ ਕਾਮਿਆਂ ਨੇ ਵੱਡੀ ਗਿਣਤੀ ਚ ਉਦਘਾਟਨ ਵਾਲੀ ਥਾਂ ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਜ਼ਿਲ੍ਹਾ ਪ੍ਰਸ਼ਾਸਨ ਐੱਸਐੱਸਪੀ ਅਤੇ ਡੀਐੱਸਪੀ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਰੈਸਟ ਹਾਊਸ ਸੰਗਰੂਰ ਵਿਖੇ ਬਿਜਲੀ ਮੰਤਰੀ ਨਾਲ ਮੀਟਿੰਗ ਕਰਵਾਈ । 24 ਅਗਸਤ 2022 ਨੂੰ ਚੰਡੀਗੜ੍ਹ ਦਾ ਸੈਕਟਰ ਵਿਖੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ । ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਪਾਵਰਕਾਮ ਅਤੇ ਟਰਾਂਸਕੋ ਆਊਟ ਸੋਰਸਿੰਗ ਮੁਲਾਜ਼ਮ ਕੋਆਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ 25 ਅਗਸਤ ਨੂੰ ਪਟਿਆਲਾ ਹੈੱਡ ਆਫਿਸ ਵਿਖੇ ਧਰਨਾ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here