ਸਟੈਨੋਗ੍ਰਾਫ਼ੀ ਕੋਰਸ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਅਰਜ਼ੀਆਂ ਦੀ ਮੰਗ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਯੋਗ ਸਿੱਖਿਆਰਥੀਆਂ ਲਈ ਸੈਸ਼ਨ 2022-23 ਲਈ ਇੱਕ ਸਾਲ ਦਾ ਸਟੈਨੋਗ੍ਰਾਫ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਤੋਂ ਮਾਨਤਾ ਪ੍ਰਾਪਤ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਪੰਜਾਬੀ ਟਾਈਪਿੰਗ ਆਦਿ ਦੀ ਸਿਖਲਾਈ ਦਿੱਤੀ ਜਾਵੇਗੀ।

Advertisements

ਇਸ ਕੋਰਸ ਲਈ ਯੋਗਤਾ ਗ੍ਰੈਜੂਏਸ਼ਨ ਪਾਸ ਹੈ। ਇਸ ਕੋਰਸ ਵਿੱਚ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਅਤੇ ਆਰਥਿਕ ਤੌਰ ‘ਤੇ ਪਛੜੇ ਵਰਗ ਦੇ ਸਿੱਖਿਆਰਥੀਆਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿੱਖਿਆਰਥੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਦੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਦਾਖਲਾ ਫਾਰਮ ਮਿਤੀ  20 ਸਤੰਬਰ 2022 ਤੱਕ ਜਮ੍ਹਾਂ ਕਰਵਾ ਸਕਦੇ ਹਨ। ਇਹਨਾਂ ਕੋਰਸਾਂ ਵਿੱਚ ਦਾਖਲੇ ਸਬੰਧੀ ਜਾਣਕਾਰੀ ਦਫ਼ਤਰ ਵਿੱਚੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ ਅਤੇ ਫ਼ੋਨ ਨੰਬਰ 0175-2361188, 8283860052 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here