ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਤਵਾਦੀਆਂ ਵੱਲੋਂ ਕਸ਼ਮੀਰੀ ਪੰਡਤ ਦੀ ਹੱਤਿਆ ਨਿੰਦਣਯੋਗ: ਓਮਕਾਰ ਕਾਲੀਆ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ‘ਚ ਮੰਗਲਵਾਰ ਨੂੰ ਅੱਤਵਾਦੀਆਂ ਵਲੋਂ ਇਕ ਕਸ਼ਮੀਰੀ ਪੰਡਤ ਦੀ ਹੱਤਿਆ ਦੀ ਸ਼ਿਵ ਸੈਨਾ ਬਾਲ ਠਾਕਰੇ ਨੇ ਨਿੰਦਾ ਕੀਤੀ ਹੈ।ਜਾਣਕਾਰੀ ਮੁਤਾਬਕ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਛੋਟੇਪੋਰਾ ਇਲਾਕੇ ‘ਚ ਮੰਗਲਵਾਰ ਨੂੰ ਇਕ ਬਾਗ ‘ਚ ਨਾਗਰਿਕਾਂ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਿਸ ‘ਚ ਘੱਟ ਗਿਣਤੀ ਭਾਈਚਾਰੇ ਦੇ ਇਕ ਵਿਅਕਤੀ ਦੀ ਮੌਤ ਹੋ ਗਈ।ਜਿਸ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਇਸ ਹਮਲੇ ਵਿੱਚ ਉਸ ਦਾ ਭਰਾ ਵੀ ਜ਼ਖਮੀ ਹੋ ਗਿਆ ਹੈ।ਇਸ ਘਟਨਾ ਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅੱਤਵਾਦੀਆਂ ਨੂੰ ਸੱਜਾ ਮਿਲਣੀ ਚਾਹੀਦੀ ਹੈ। ਸ਼ਿਵ ਸੈਨਾ ਬਾਲ ਠਾਕਰੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਨਿਰਦੋਸ਼ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਤੇ ਹੋਏ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਕਰਦੀ ਹੈ,ਜਿਸ ‘ਚ ਘੱਟ ਗਿਣਤੀ ਭਾਈਚਾਰੇ ਦੇ ਇਕ ਮੈਂਬਰ ਸੁਨੀਲ ਕੁਮਾਰ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ।ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ। ਕਾਤਲਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਲਈ ਅਜਿਹਾ ਕੀਤਾ ਗਿਆ ਹੈ।ਕਾਲੀਆ ਨੇ ਕਿਹਾ ਕਿ ਪਾਕਿਸਤਾਨ ਅਤੇ ਉਸ ਦੇ ਟੁਕੜਿਆਂ ਤੇ ਪਲ ਰਹੇ ਅੱਤਵਾਦੀ ਜੰਮੂ-ਕਸ਼ਮੀਰ ‘ਚ ਤਿਰੰਗੇ ਹੀ ਤਿਰੰਗੇ ਦੇਖ ਕੇ ਬੌਖਲਾ ਗਏ ਹਨ ਅਤੇ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਨਿਰਦੋਸ਼ ਕਸ਼ਮੀਰੀ ਪੰਡਤਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।

Advertisements

ਕਾਲੀਆ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਲੰਬੇ ਸਮੇਂ ਤੋਂ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ,ਜਿਸ ਦੇ ਚੱਲਦਿਆਂ ਬੋਖਲਾਏ ਪਾਕਿਸਤਾਨ ਦੇ ਅੱਤਵਾਦੀ ਸਿੱਧੇ ਤੌਰ ‘ਤੇ ਨਿਰਦੋਸ਼ ਲੋਕਾਂ ਨੂੰ ਸਾਫਟ ਟਾਰਗੇਟ ਬਣਾ ਰਹੇ ਹਨ।ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਕਰਮਚਾਰੀ ਰਾਹੁਲ ਭੱਟ ਨੂੰ ਉਨ੍ਹਾਂ ਦੇ ਦਫਤਰ ‘ਚ ਨਿਸ਼ਾਨਾ ਬਣਾਇਆ ਸੀ।ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਕਈ ਦੇਸ਼ ਅੱਜ ਵੀ ਅੱਤਵਾਦ ਨਾਲ ਜੂਝ ਰਹੇ ਹਨ। ਹਰ ਰੋਜ਼ ਕਿਤੇ ਨਾ ਕਿਤੇ ਅੱਤਵਾਦੀ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।ਇਨ੍ਹਾਂ ‘ਚ ਹਜ਼ਾਰਾਂ ਲੋਕ ਦੀਆਂ ਜਾਨਾਂ ਗਵਾਉਣ ਤੋਂ ਬਾਅਦ ਵੀ ਅੱਤਵਾਦ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਉਨ੍ਹਾਂ ਅੱਤਵਾਦ ਨੂੰ ਮਨੁੱਖਤਾ ਦਾ ਦੁਸ਼ਮਣ ਕਰਾਰ ਦਿੰਦਿਆਂ ਕਿਹਾ ਕਿ ਅੱਤਵਾਦ ਨੂੰ ਅੱਜ ਜੜ ਤੋਂ ਖਤਮ ਕਰਨ ਦੀ ਲੋੜ ਹੈ ਅਤੇ ਜੋ ਅੱਤਵਾਦ ਨੂੰ ਪਨਾਹ ਦਿੰਦੇ ਹਨ ਜੋ ਅੱਤਵਾਦ ਦੀ ਮਦਤ ਕਰਦੇ ਹਨ ਹੁਣ ਤਾਂ ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾ ਸਕਦਾ।

ਉਨ੍ਹਾਂ ਅੱਤਵਾਦ ਦੇ ਖਿਲਾਫ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦੇ ਹੋਏ ਕਿਹਾ, ਕੋਈ ਮੰਨੇ ਕਿ ਅਸੀਂ ਅੱਤਵਾਦ ਤੋਂ ਬਚੇ ਹੋਏ ਹਾਂ ਤਾਂ ਗਲਤ ਨਾ ਪਾਲੇ।ਅੱਤਵਾਦ ਦੀ ਕੋਈ ਸੀਮਾ ਅਤੇ ਕੋਈ ਮਰਿਆਦਾ ਨਹੀਂ ਹੁੰਦੀ। ਉਹ ਕੀਤੇ ਵੀ ਜਾਕੇ ਕਿਸੇ ਵੀ ਮਾਨਵਤਾਵਾਦੀ ਚੀਜਾਂ ਨੂੰ ਨਸ਼ਟ ਕਰਨ ਤੇ ਤੁਲਿਆ ਹੋਇਆ ਹੈ। ਇਸ ਲਈ ਵਿਸ਼ਵ ਦੀਆਂ ਮਾਨਵਤਾਵਾਦੀ ਸ਼ਕਤੀਆਂ ਨੂੰ ਅੱਤਵਾਦ ਦੇ ਖ਼ਿਲਾਫ਼ ਇਕਜੁੱਟ ਹੋਣਾ ਜ਼ਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਦਾ ਦੁਸ਼ਮਣ ਹੈ।ਉਨ੍ਹਾਂ ਨੇ ਕਿਹਾ ਕਿ ਜੇਕਰ ਸੋ ਕਰੋੜ ਦੇਸ਼ ਵਾਸੀ ਇੱਕ ਹੋਕੇ ਅੱਤਵਾਦੀਆਂ ਦੇ ਹਰ ਹਰਕਤ ਤੇ ਧੀਆਂ ਰੱਖਣ ਅਤੇ ਚੌਕੰਨੇ ਰਹਿਣ ਤਾਂ ਅੱਤਵਾਦੀਆਂ ਦਾ ਸਫਲ ਹੋਣਾ ਬਹੁਤ ਮੁਸ਼ਕਿਲ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਅੱਤਵਾਦ ਨੂੰ ਖ਼ਤਮ ਕੀਤੇ ਬਿਨਾਂ ਇਹ ਮਨੁੱਖਤਾ ਦੀ ਰੱਖਿਆ ਕਰਨਾ ਸੰਭਵ ਨਹੀਂ ਹੈ।ਇਸ ਦੌਰਾਨ ਕਾਲੀਆ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇਭਾਰਤ ਤਿਬਤ ਸੀਮਾ ਪੁਲਿਸ(ਆਈ.ਟੀ.ਬੀ.ਪੀ.)ਦੇ ਜਵਾਨਾਂ ਅਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਸ਼ਹੀਦ ਫੌਜੀਆਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਥਨਾ ਕਦਾ ਹਾਂ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਮੰਗ ਵੀ ਕੀਤੀ।

LEAVE A REPLY

Please enter your comment!
Please enter your name here