ਧਾਰਮਿਕ ਸਮਾਗਮਾਂ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੋਣੀ ਚਾਹੀਦੀ ਹੈ: ਰਣਜੀਤ ਖੋਜੇਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਵਿਰਾਸਤੀ ਸ਼ਹਿਰ ਕਪੂਰਥਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਸਤਿਆਨਾਰਾਇਣ ਮੰਦਿਰ ਕਮੇਟੀ ਵੱਲੋਂ ਵੀਰਵਾਰ ਨੂੰ ਕੱਢੀ ਗਈ ਪ੍ਰਭਾਤ ਫੇਰੀ ਚ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲਾ ਮੀਤ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸ਼ਾਮਲ ਹੋਕੇ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਤੇ ਖੋਜੇਵਾਲ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਸਮਾਜ ਨੂੰ ਇੱਕ ਸੁਨੇਹਾ ਜਾਂਦਾ ਹੈ। ਇਸ ਲਈ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣਾ ਚਾਹੀਦਾ ਹੈ। ਅਜਿਹੇ ਸਮਾਗਮਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰਾ ਵਧਦਾ ਹੈ।ਖੋਜੇਵਾਲ ਨੇ ਕਿਹਾ ਕਿ ਸਾਨੂੰ ਸਾਰੀਆਂ ਨੂੰ ਆਪਣੇ ਰੁਝੇਵਿਆਂ ਭਰੀ ਜ਼ਿੰਦਗੀ ਵਿੱਚੋ ਕੁਝ ਸਮਾਂ ਧਾਰਮਿਕ ਅਤੇ ਸਮਾਜ ਸੇਵਾ ਦੇ ਕਾਰਜਾਂ ਲਈ ਅੱਗੇ ਕੱਢਣਾ ਚਾਹੀਦਾ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਜੀਵਨ ਸਫਲ ਹੋ ਸਕੇ।

Advertisements

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਨੌਜਵਾਨਾਂ ਨੂੰ ਅਹਿਮ ਰੋਲ ਅਦਾ ਕਰਨਾ ਚਾਹੀਦਾ ਹੈ। ਅੱਜ ਸਾਡੀ ਨੌਜਵਾਨੀ ਕੁਰਾਹੇ ਪੈ ਰਹੀ ਹੈ।ਉਹ ਧਾਰਮਿਕ ਰੁਝਾਨ ਨੂੰ ਭੁੱਲਦੀ ਜਾ ਰਹੀ ਹੈ।ਨੌਜਵਾਨ ਵਿਗਿਆਨੀ ਮੋਬਾਈਲ ਇੰਟਰਨੈੱਟ ਦੀ ਦੁਨੀਆਂ ਵਿੱਚ ਰੁੱਝ ਗਏ ਹਨ।ਜੇਕਰ ਅਸੀਂ ਇਸ ਤਰਾਂ ਦੇ ਸਮਾਗਮ ਕਰਾਂਗੇ ਤਾਂਜਰੂਰ ਨੌਜਵਾਨ ਪੀੜੀ ਨੂੰ ਸਿੱਖ ਮਿਲੇਗੀ।ਖੋਜੇਵਾਲ ਨੇ ਕਿਹਾ ਕਿ ਇਸ ਧਾਰਮਿਕ ਸਮਾਗਮਾਂ ਰਾਹੀਂ ਸਮਾਜ ਨੂੰ ਸੰਗਠਿਤ ਕਰਨ ਵਿੱਚ ਸੱਭਿਆਚਾਰ ਦੇ ਪ੍ਰਚਾਰ ਪ੍ਰਸਾਰ ਵਿੱਚ ਸਹਿਯੋਗ ਮਿਲਦਾ ਹੈ।ਅਜਿਹੇ ਸਮਾਗਮਾਂ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਰਤਮਾਨ ਸ਼ਮੇ ਵਿੱਚ ਨੌਜਵਾਨਾਂ ਨੂੰ ਸੰਸਕਾਰੀ ਬਣਾਉਣ ਦੀ ਬਹੁਤ ਜਰੂਰਤ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਜੋ ਵਿਅਕਤੀ ਸੱਚ ਦੇ ਮਾਰਗ ਤੇ ਚੱਲਦਾ ਹੈ ਉਸ ਦੀ ਹਮੇਸ਼ਾ ਜਿੱਤ ਹੁੰਦੀ ਹੈ।ਭਗਵਾਨ ਕ੍ਰਿਸ਼ਨ ਦੇ ਮਾਤਾ-ਪਿਤਾ ਨੂੰ ਕੰਸ ਨੇ ਕਈ ਤਰੀਕਿਆਂ ਨਾਲ ਤੰਗ ਕੀਤਾ ਪਰ ਉਨ੍ਹਾਂ ਨੇ ਕਦੇ ਵੀ ਸੱਚ ਦਾ ਮਾਰਗ ਨਹੀਂ ਛੱਡਿਆ।

ਅਖੀਰ ਭਗਵਾਨ ਨੇ ਅਵਤਾਰ ਧਾਰਿਆ ਅਤੇ ਕੰਸ ਨੂੰ ਮਾਰਿਆ ਅਤੇ ਵਾਸੂਦੇਵ ਅਤੇ ਮਾਤਾ ਦੇਵਕੀ ਨੂੰ ਕੰਸ ਦੇ ਬੰਧਨ ਤੋਂ ਮੁਕਤ ਕਰਵਾਇਆ।ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਨੂੰ ਮਾਰਨ ਲਈ ਕੰਸ ਨੇ ਬਹੁਤ ਸਾਰੇ ਯਤਨ ਕੀਤੇ। ਜੇਕਰ ਭਗਵਾਨ ਚਾਹੁੰਦੇ ਤਾਂ ਕੰਸ ਨੂੰ ਇੱਕ ਸਕਿੰਟ ਵਿੱਚ ਮਾਰ ਕੇ ਪੂਰੀ ਕਥਾ ਸਮਾਪਤ ਕਰ ਸਕਦੇ ਸੀ,ਪਰ ਭਗਵਾਨ ਨੇ ਅਜਿਹਾ ਨਹੀਂ ਕੀਤਾ। ਕਿਉਂਕਿ ਉਹ ਕੰਸ ਨੂੰ ਸੱਚਾਈ ਦਿਖਾਕੇ ਉਸਨੂੰ ਮਾਰਨਾ ਚਾਹੁੰਦੇ ਸੀ।ਭਗਵਾਨ ਨੇ ਕੰਸ ਨੂੰ ਸੱਚਾਈ ਦਿਖਾ ਕੇ ਉਸਦਾ ਨਾਸ਼ ਕੀਤਾ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਹਮੇਸ਼ਾ ਸੱਚ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ ਕਿਉਂਕਿ ਸੱਚ ਦੇ ਮਾਰਗ ‘ਤੇ ਚੱਲਣ ਵਾਲੇ ਦੀ ਹੀ ਜਿੱਤ ਹੁੰਦੀ ਹੈ।

LEAVE A REPLY

Please enter your comment!
Please enter your name here