ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਨੇ ਡਾ. ਬੀਆਰ. ਅੰਬੇਡਕਰ ਯੂਨੀਵਰਸਿਟੀ ਵਿਚਾਲੇ ਸਮਝੌਤਾ ਹੋਇਆ ਸਹੀਬੱਧ

ਪਟਿਆਲਾ, (ਦ ਸਟੈਲਰ ਨਿਊਜ਼)। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ. ਬੀ.ਆਰ ਅੰਬੇਡਕਰ ਯੂਨੀਵਰਸਿਟੀ, ਦਿੱਲੀ ਵਿਚਾਲੇ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ) ਹੋਇਆ ਹੈ, ਜਿਸ ‘ਤੇ ਦੋਵਾਂ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਹਸਤਾਖਰ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਹਿਮਤੀ ਪੱਤਰ ਨਾਲ ਹੁਣ ਦੋਵਾਂ ਯੂਨੀਵਰਸਿਟੀ ਦੇ ਕੋਰਸਾਂ ਅਤੇ ਪ੍ਰੋਗਰਾਮਾਂ ਦੇ ਸੰਚਾਲਨ ‘ਚ ਮਦਦ ਮਿਲੇਗੀ ਅਤੇ ਦੋਵੇਂ ਯੂਨੀਵਰਸਿਟੀਆਂ ਅਪਰਾਧ ਵਿਗਿਆਨ ਵਿਸ਼ੇ ‘ਚ ਮਾਸਟਰ ਕੋਰਸ ਚਲਾਉਣਗੀਆਂ। ਇਸ ਤੋਂ ਇਲਾਵਾ ਇਸ ਐਮ.ਓ.ਯੂ. ਦਾ ਉਦੇਸ਼ ਸਾਂਝੇ ਸਿਖਲਾਈ ਅਤੇ ਖੋਜ ਪ੍ਰੋਗਰਾਮਾਂ ਨੂੰ ਵਿਕਸਤ ਕਰਨਾ ਹੈ।

Advertisements

ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਤੇ ਡਾ. ਬੀ.ਆਰ. ਅੰਬੇਡਕਰ ਯੂਨੀਵਰਸਿਟੀ ਦੇ ਮਾਹਰ ਸਰਕਾਰੀ ਸੰਸਥਾਵਾਂ, ਕਾਨੂੰਨੀ ਅਥਾਰਟੀਆਂ ਅਤੇ ਹੋਰ ਸੰਸਥਾਵਾਂ ਨੂੰ ਸਲਾਹ ਵੀ ਪ੍ਰਦਾਨ ਕਰਦੇ ਹਨ। ਇਸ ਸਮਝੌਤੇ ਨਾਲ ਦੋਵੇਂ ਯੂਨੀਵਰਸਿਟੀਆਂ ਦੇ ਸਟਾਫ਼ ਲਈ ਕਾਨੂੰਨੀ ਸਿੱਖਿਆ ਤੇ ਖੋਜ ਦੇ ਖੇਤਰ ‘ਚ ਨਵੇਂ ਮੌਕੇ ਪੈਦਾ ਹੋਣਗੇ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਉਪ ਕੁਲਪਤੀ ਪ੍ਰੋ. ਜੀ.ਐਸ. ਬਾਜਪਾਈ ਤੇ ਡਾ. ਬੀ.ਆਰ. ਅੰਬੇਡਕਰ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਅਨੂ ਸਿੰਘ ਲਾਥਰ ਨੇ ਐਮ.ਓ.ਯੂ ‘ਤੇ ਹਸਤਾਖਰ ਕੀਤੇ।

LEAVE A REPLY

Please enter your comment!
Please enter your name here