ਸਿਵਲ ਸਰਜਨ ਨੇ ਕੀਤੀ ਮੈਟਰਨਲ ਡੈਥ ਰਿਵੀਊ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿਹਤ  ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਅਨਿਲ ਕੁਮਾਰ ਦੀ ਅਗਵਾਈ ਵਿੱਚ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ।ਇਸੇ ਸਿਲਸਿਲੇ ਵਿੱਚ ਜ਼ਿਲੇ ਵਿੱਚ ਪਿਛਲੇ ਮਹੀਨੇ ਹੋਈਆਂ ਮੈਟਰਨਲ ਮੌਤਾਂ ਸਬੰਧੀ ਇੱਕ ਰਿਵੀਊ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ।ਇਸ ਮੀਟਿੰਗ ਵਿੱਚ ਸਬੰਧਤ ਖੇਤਰਾਂ ਦੇ ਇਸਤਰੀ ਰੋਗ ਮਾਹਿਰ ਐਮ.ਓਜ਼,ਸਬੰਧਤ ਏ.ਐਨ.ਐਮਜ਼ ਅਤੇ ਆਸ਼ਾ ਵਰਕਰਜ਼ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਜੱਚਗੀ ਦੇ ਸਮੇਂ ਦੌਰਾਨ ਹੋਈਆਂ ਮੌਤਾਂ ਦੇ ਕਾਰਨਾਂ ਅਤੇ ਹਾਲਾਤਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ ਅਤੇ ਵਿਸਤ੍ਰਿਤ ਚਰਚਾ ਕੀਤੀ ਗਈ ਤਾਂ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਨੂੰ ਟਾਲਿਆ ਜਾ ਸਕੇ।

Advertisements

ਸਿਵਲ ਸਰਜਨ ਡਾ: ਅਨਿਲ ਨੇ ਹਾਜ਼ਰ ਏ.ਐਨ.ਐਮਜ਼ ਅਤੇ ਆਸ਼ਾ ਕਾਰਜਕਰਤਾਵਾਂ ਨੂੰ ਸਾਰੀਆਂ ਗਰਭਵਤੀਆਂ ਦੀ ਮੁਕੰਮਲ ਐਂਟੀਨੇਟਲ ਕੇਅਰ ਯਕੀਨੀ ਬਨਾਉਣ ਦੀ ਹਦਾਇਤ ਕੀਤੀ।ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨੂੰ ਆਪੋ ਆਪਣੇ ਖੇਤਰ ਵਿੱਚ ਜੱਚਾ ਬੱਚਾ ਸਿਹਤ ਸੇਵਾਵਾਂ ਦੀ ਢੁਕਵੀਂ ਨਿਗਰਾਨੀ ਕਰਨ ਅਤੇ ਸਮੇਂ ਸਮੇਂ ਤੇ ਸਟਾਫ ਨੂੰ ਲੋੜੀਦੀ ਟਰੇਨਿੰਗ ਦੇਣ ਲਈ ਵੀ ਕਿਹਾ।ਉਹਨਾਂ ਇਹ ਵੀ ਕਿਹਾ ਕਿ ਸਮੁਚੇ ਜ਼ਿਲੇ ਵਿੱਚ ਆਇਰਨ ਕੈਲਸ਼ੀਅਮ ਪ੍ਰੋਟੋਕੋਲ ਨੂੰ ਪ੍ਰਚਾਰਿਤ ਕੀਤਾ ਜਾਵੇ ਅਤੇ ਇਸ ਦੀ ਪਾਲਣਾ ਕੀਤੀ ਜਾਵੇ।ਇਸ ਅਵਸਰ ਤੇ ਸਿਵਲ ਸਰਜਨ ਡਾ: ਅਨਿਲ ਕੁਮਾਰ ਨੇ ਇਹ ਖੁਲਾਸਾ ਵੀ ਕੀਤਾ ਕਿ ਕਈ ਵਾਰ ਔਰਤ ਦੀ ਵਡੇਰੀ ਉਮਰ ਵਿੱਚ ਹੋਇਆ ਅਣਚਾਹਿਆ ਗਰਭ ਵੀ ਮਾਤਰੀ ਮੌਤਾਂ ਦਾ ਕਾਰਨ ਬਣਦਾ ਹੈ।

ਸਿਵਲ ਸਰਜਨ ਵੱਲੋਂ ਹਾਜਿਰ ਸਮੂੰਹ ਆਸ਼ਾ ਏ.ਐਨ.ਐਮਜ਼ ਨੂੰ ਆਪੋ ਆਪਣੇ ਖੇਤਰ ਵਿਚ ਸਰਕਾਰ ਵੱਲੋਂ ਮੁਫਤ ਉਪਲੱਬਧ ਕਰਵਾਏ ਜਾ ਰਹੇ ਸੰਤਾਨ ਸੰਜਮ ਸਾਧਨਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਹਦਾਇਤ ਕੀਤੀ।  ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਾਜਿੰਦਰ ਮਨਚੰਦਾ,ਡੀ.ਆਈ.ਓ ਡਾ:ਮੀਨਾਕਸ਼ੀ ਅਬਰੋਲ,ਕਾਰਜਕਾਰੀ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਪੂਜਾ , ਡਾ:ਵਿਸ਼ਾਲ ਬਜਾਜ, ਏ.ਐਚ.ਏ.ਨਵਨੀਤ ਕੌਰ, ਐਮ.ਈ.ਓ.ਦੀਪਕ ਕੁਮਾਰ, ਮਾਸ ਮੀਡੀਆ ਅਫਸਰ ਰੰਜੀਵ ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਿਰ ਸਨ।

LEAVE A REPLY

Please enter your comment!
Please enter your name here