ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜ਼ਗਾਰ ਕੈਂਪ 

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਰੋਜਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜਪੁਰ ਨੇ ਦੱਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਐਸ ਬੀ ਆਈ ਲਾਈਫ ਕੰਪਨੀ ਅਤੇ ਸੇਵਾ ਭਾਰਤ ਐਨਜੀਓ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿੱਚ 227 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ ਸੇਵਾ ਭਾਰਤ ਐਨਜੀਓ ਵੱਲੋਂ Mobilizer ਦੀ ਅਸਾਮੀ ਲਈ 3 ਲੜਕੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ  ਐਸ ਬੀ ਆਈ ਲਾਈਫ ਕੰਪਨੀ  ਵੱਲੋਂ 203 ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ ਜਿਸ ਦਾ ਨਤੀਜਾ ਆਉਣਾ ਹਾਲੇ ਬਾਕੀ ਹੈ।

Advertisements

ਇਸ ਤੋਂ ਇਲਾਵਾ ਸਵੈ-ਰੋਜਗਾਰ ਦੇ ਚਾਹਵਾਨ ਪ੍ਰਾਰਥੀਆਂ ਲਈ ਪੀ.ਐਨ.ਬੀ. ਬੈਂਕ ਦੇ ਨੁਮਾਇੰਦਿਆਂ ਵੱਲੋਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੰਦੇ ਹੋਏ ਹਾਜਰ ਪ੍ਰਾਰਥੀਆਂ ਨੂੰ ਸਵੈ-ਰੋਜਗਾਰ ਅਪਣਾਉਣ ਲਈ ਉਤਸ਼ਾਹਿਤ ਕੀਤਾ ਅਤੇ ਮੌਕੇ ਤੇ ਹੀ ਲੋਨ ਦੇ ਫਾਰਮ ਭਰਵਾਏ ਗਏ।ਇਸ ਤੋਂ ਇਲਾਵਾ ਸਰਬਜੀਤ ਸਿੰਘ, ਮਿਸ਼ਨ ਮੈਨੇਜਰ, ਫਿਰੋਜਪੁਰ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ  ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਾਜ ਕੁਮਾਰ, ਸੁਰਜੀਤ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here