ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣਗੇ ਮੁਹੱਲਾ ਕਲੀਨਿਕ: ਸਕਲਾਣੀ/ਗੁਰਪਾਲ ਇੰਡੀਅਨ/ਥਿੰਦ

ਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 15 ਅਗਸਤ ਤੋਂ ਖੋਲ੍ਹੇ ਗਏ ਮੁਹੱਲਾ ਕਲੀਨਿਕ ਜੋ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਣਗੇ। ਉਕਤ ਗੱਲਾਂ ਆਮ ਆਦਮੀ ਪਾਰਟੀ ਦੀ ਜਿਲ੍ਹਾ ਪ੍ਰਧਾਨ ਮੈਡਮ ਲਲਿਤ ਸੁਕਲਾਣੀ, ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਅਤੇ ਜ਼ਿਲ੍ਹਾ ਸਕੱਤਰ ਪ੍ਰਦੀਪਪਾਲ ਸਿੰਘ ਥਿੰਦ ਨੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹਿਆ।ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਦੇ ਭੰਡਾਲ ਬੇਟ ਅਤੇ ਸੂਜੋਕਾਲੀਆ ਵਿਖੇ ਖੋਲੇ ਗਏ ਮੁਹੱਲਾ ਕਲੀਨਿਕਾਂ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸਿਹਤ ਸੇਵਾਵਾਂ ਲਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਪਰੋਕਤ ਆਗੂਆਂ ਨੇ ਕਿਹਾ ਕਿ ਨੇ ਇਨ੍ਹਾਂ ਕਲੀਨਿਕਾਂ ਵਿੱਚ ਓਪੀਡੀ ਸੇਵਾਵਾਂ, ਟੀਕਾਕਰਨ ਸਹੂਲਤਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਟੈਸਟ, ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।

Advertisements

ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕਲੀਨਿਕਾਂ ਰਾਹੀਂ ਇਲਾਜ ਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਲੀਨਿਕ ਵਿੱਚ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਣਗੇ।ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ਦੇ ਦੀ ਤਰਜ਼ ਤੇ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਸਬੰਧੀ ਇੱਕ ਬਹੁਤ ਹੀ ਵਧੀਆ ਕਦਮ ਚੁੱਕਿਆ ਗਿਆ ਹੈ।ਆਗੂਆਂ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹਣਾ ਪੰਜਾਬ ਦੇ ਸਿਹਤ ਖੇਤਰ ਵਿੱਚ ਇੱਕ ਵੱਡਾ ਕਦਮ ਹੈ।ਆਮ ਲੋਕਾਂ ਨੂੰ ਉਨ੍ਹਾਂਦੇ ਘਰਾਂ ਦੇ ਕੋਲ ਮੁਹੱਲਾ ਕਲੀਨਿਕਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਪਰੋਕਤ ਆਗੂਆਂ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ  ਵਿੱਚ ਮਦਦ ਕਰਨਗੇ,ਜਿਸ ਨਾਲ ਸਾਰੇ ਵਰਗਾਂ ਲਈ ਸਿਹਤ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਹੋਵੇਗਾ।

ਰੋਗਾਂ ਦੀ ਖੋਜ ਵਿੱਚ ਸੁਧਾਰ ਹੋਵੇਗਾ ਅਤੇ ਲੋੜਵੰਦਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ।ਆਗੂਆਂ ਨੇ ਕਿਹਾ ਕਿ ਇਹ ਕਲੀਨਿਕ ਆਮ ਬਿਮਾਰੀਆਂ ਦਾ ਇਲਾਜ, ਸੱਟਾਂ ਲਈ ਫਸਟ ਏਡ, ਡ੍ਰੈਸਿੰਗ ਅਤੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਕਰਕੇ ਬਾਹਰੀ ਮਰੀਜ਼ਾਂ ਦੀ ਦੇਖਭਾਲ ਕਰਨਗੇ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਅਤੇ ਫਾਲੋ-ਅੱਪ ਕਾਰਵਾਈ ਲਈ ਰੈਫਰਲ ਵੀ ਕੀਤੇ ਜਾਣਗੇ।ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸਿੱਖਿਆ, ਜਾਣਕਾਰੀ ਦੀ ਵਿਵਸਥਾ ਅਤੇ ਜਾਗਰੂਕਤਾ ਤੇ ਵੀ ਧਿਆਨ ਇਨ੍ਹਾਂ ਕਲੀਨਿਕਾਂ ਵਿੱਚ ਕੇਂਦਰਿਤ ਕੀਤਾ ਜਾਵੇਗਾ। ਮੁਹੱਲਾ ਕਲੀਨਿਕਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕਲੀਨਿਕਾਂ ਵਿੱਚ ਘੱਟ ਕੀਮਤ ਤੇ ਡਾਇਗਨੌਸਟਿਕ ਟੈਸਟਾਂ ਦੀ ਉਪਲਬਧਤਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇਗਾ।

LEAVE A REPLY

Please enter your comment!
Please enter your name here