*ਕੋਵਿਡ ਦੇ ਖਤਰੇ ਨੂੰ ਦੇਖਦਿਆਂ ਸਰਕਾਰ ਵਲੋਂ ਐਡਵਾਈਜਰੀ ਜਾਰੀ* 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਕੋਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਨੂੰ ਰੋਕਣ ਸਬੰਧੀ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਐਡਵਾਈਜਰੀ ਜਾਰੀ ਕੀਤੀ ਗਈ, ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਪੰਜਾਬ ਸਰਕਾਰ ਦੀ ਐਡਵਾਈਜ਼ਰੀ ਮੁਤਾਬਿਕ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲੋਕ ਮਾਸਕ ਜ਼ਰੂਰ ਪਹਿਨਣ ਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ,ਜਨਤਕ ਥਾਵਾਂ ਉੱਤੇ ਥੁੱਕਣ ਤੋਂ ਗੁਰੇਜ ਕਰਨ ਅਤੇ ਕੋਵਿਡ-19 ਅਨੁਕੂਲ ਵਿਵਹਾਰਾਂ ਦੀ ਪਾਲਣਾ ਕੀਤੀ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕੋਵਿਡ-19 ਦੇ ਲੱਛਣ ਹਨ ਤਾਂ ਉਸ ਨੂੰ ਤੁਰੰਤ ਆਪਣੀ ਟੈਸਟਿੰਗ ਕਰਵਾ ਕੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ  ਕਰੇ।

Advertisements

ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕੇ ਕੋਵਿੰਡ ਤੋਂ ਬਚਣ ਲਈ ਮੁਕੰਮਲ ਕੋਵਿਡ ਵੈਕਸੀਨੇਸਨ ਜ਼ਰੂਰ ਕਰਵਾਈ ਜਾਵੇ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ 1385629 ਕੋਵਿਡ ਦੇ ਟੀਕੇ ਲੱਗ ਚੁੱਕੇ ਹਨ। ਜਿਨ੍ਹਾਂ ਵਿਚੋਂ 18 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੂੰ 98.64 ਫੀਸਦੀ ਨੂੰ ਪਹਿਲੀ ਡੋਜ਼, 89.27 ਫੀਸਦੀ ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਟੀਕਾਕਰਨ ਦੀ ਅਹਿਮੀਅਤ ਨੂੰ  ਮੁੱਖ ਰਖਦੇ ਹੋਏ 12 ਤੋ 14 ਉਮਰ ਵਰਗ ਦੇ ਬੱਚਿਆਂ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਦੇਸ਼ ਭਰ ਅਤੇ ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਪਿਛਲੇ ਕੁਝ ਦਿਨਾਂ ‘ਚ ਕੋਵਿਡ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਜਿਨ੍ਹਾ ਲੋਕਾਂ ਨੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਅਤੇ ਜਿੰਨਾ ਦੇ ਦੂਜੀ ਡੋਜ਼ ਲੱਗ ਚੁੱਕੀ ਹੈ ਉਹ ਬੂਸਟਰ ਡੋਜ਼ ਵੀ ਲਗਵਾ ਲੈਣ। ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਦੇਖਦਿਆਂ ਮੰਦਰਾਂ ਅਤੇ ਸਰਵਜਨਿਕ ਸਥਾਨਾਂ ‘ਤੇ ਮਾਸਕ ਪਾ ਕੇ ਜਾਇਆ ਜਾਵੇ ਤਾਂ ਕਿ ਅਸੀਂ ਆਪਣੇ ਦੇਸ਼ ਨੂੰ ਆਪਣੇ ਸੂਬੇ ਨੂੰ ਅਤੇ ਆਪਣੇ ਜਿਲੇ ਨੂੰ ਇਸ ਕਰੋਪੀ ਤੋਂ ਬਚਾਅ ਸਕੀਏ। ਉਨ੍ਹਾਂ ਕੋਵਿੰਡ ਮਹਾਂਮਾਰੀ ਤੋਂ ਨਜਿੱਠਣ ਲਈ ਆਮ ਜਨਤਾ ਤੋਂ ਸਹਿਯੋਗ ਮੰਗਿਆ ਕਿ ਉਹ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿੱਚ ਹੁਣ ਤੱਕ ਉਨ੍ਹਾਂ ਕਿਹਾ ਕਿ 22478 ਕੇਸ ਰਿਪੋਰਟ ਹੋਏ ਹਨ ਜਦ ਕਿ 21835 ਹੁਣ ਰਿਕਵਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਹੁਣ ਤੱਕ 596 ਮੌਤਾਂ ਹੋ ਚੁੱਕੀਆਂ ਹਨ। ਜਿਲ੍ਹੇ ਵਿਚ ਇਸ ਸਮੇਂ 47 ਐਕਟਿਵ ਕੇਸ ਜਦਕਿ ਹੁਣ ਤੱਕ 8 ਲੱਖ 37 ਹਜ਼ਾਰ 224 ਸੈਂਪਲ ਇਕੱਤਰ ਕਰਕੇ ਕੋਵਿਡ ਦੀ ਟੈਸਟਿੰਗ ਕੀਤੀ ਗਈ ਹੈ।    

LEAVE A REPLY

Please enter your comment!
Please enter your name here