Monday, November 2, 2026
Home Hoshiarpur ਸੁਵਿਧਾ ਕੈਂਪ ’ਚ 222 ਲੋਕਾਂ ਦੇ ਬੁਢਾਪਾ ਤੇ ਹੋਰ ਪੈਨਸ਼ਨ ਸਬੰਧੀ ਭਰੇ...

ਸੁਵਿਧਾ ਕੈਂਪ ’ਚ 222 ਲੋਕਾਂ ਦੇ ਬੁਢਾਪਾ ਤੇ ਹੋਰ ਪੈਨਸ਼ਨ ਸਬੰਧੀ ਭਰੇ ਗਏ ਫਾਰਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧੀ ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਹਰਦੋਖਾਨਪੁਰ, ਬਲਾਕ-2 ਦੇ ਪਿੰਡ ਬਸੀ ਦੌਲਤ ਖਾਂ, ਬਲਾਕ ਟਾਂਡਾ ਦੇ ਪਿੰਡ ਜਾਜਾ, ਬਲਾਕ ਗੜ੍ਹਸ਼ੰਕਰ ਦੇ ਪਿੰਡ ਭਵਾਨੀਪੁਰ ਅਤੇ ਬਲਾਕ ਹਾਜੀਪੁਰ ਦੇ ਪਿੰਡ ਸੜੋਆ ਵਿਖੇ ਸੁਵਿਧਾ ਕੈਂਪ ਲਗਾਏ ਗਏ।

Advertisements


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਗਏ ਸੁਵਿਧਾ ਕੈਂਪ ਵਿਚ 222 ਲੋਕਾਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।

LEAVE A REPLY

Please enter your comment!
Please enter your name here