ਬੈਂਸ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ , ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ । ਉਨਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। 

Advertisements

ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ   ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ  ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।

LEAVE A REPLY

Please enter your comment!
Please enter your name here