ਸਵਤੰਤਰਤਾ ਦਿਵਸ ਸਮਾਗਮ ਵਿੱਚ ਰੇਲਵੇ ਮੰਡੀ ਸਕੂਲ ਦੀ ਰੌਸ਼ਨੀ ਹੋਈ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀ ਰੌਸ਼ਨੀ ਮਰਵਾਹਾ ਜੋਂ ਕਿ ਕਿਕ ਬਾਕਸਿੰਗ ਵਿੱਚ ਨੈਸ਼ਨਲ ਪੱਧਰ ਤੇ ਮੈਡਲ ਲੈ ਕੇ ਆਈ ਹੈ, ਉਸਨੂੰ ਜਿਲਾ ਪੱਧਰੀ ਸਵਤੰਤਰਤਾ ਦਿਵਸ ਸਮਾਗਮ ਵਿੱਚ ਮਾਣਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵਲੋ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ  ਵੀ ਮੌਜੂਦ ਸਨ ।

Advertisements

ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸਾਹਿਬਾ ਤੇ ਸਟਾਫ਼ ਵੱਲੋਂ ਵੀ ਬੱਚੇ ਦਾ ਹਾਰਦਿਕ ਸਵਾਗਤ ਕੀਤਾ ਗਿਆ।  ਇਹ ਬੱਚੀ 15 ਅਗਸਤ ਰਾਤ ਨੂੰ ਨੈਸ਼ਨਲ ਪੱਧਰ ਤੇ ਇਕ ਵਾਰ ਫਿਰ  ਭਾਗ ਲੈਣ ਲਈ ਚੇਨਈ ਰਵਾਨਾ ਹੋਈ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਅਰੋੜਾ ਤੇ ਖੇਡਾਂ ਦੇ ਅਧਿਆਪਕ ਸ਼੍ਰੀਮਤੀ ਜੋਗਿੰਦਰ ਕੌਰ ਤੇ ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਨੇ ਬੱਚੇ ਨੂੰ ਨੈਸ਼ਨਲ ਪੱਧਰ ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here