ਸੀਬੀਆਈ ਨੇ ਮਨੀਸ਼ ਸਿਸੋਦੀਆਂ ਦੇ ਘਰ ਮਾਰਿਆਂ ਛਾਪਾ, ਸਿਸੋਦੀਆਂ ਨੇ ਕੀਤਾ ਸਵਾਗਤ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕੇਂਦਰੀ ਜਾਂਚ ਏਜੰਸੀ ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਦੇ ਘਰ ਛਾਪਾ ਮਾਰਨ ਦੀ ਖਬਰ ਮਿਲੀ ਹੈ। ਦੇਸ਼ ਭਰ ਵਿੱਚ 21 ਥਾਵਾਂ ਉਤੇ ਸੀਬੀਆਈ ਦੀ ਜਾਂਚ ਚੱਲ ਰਹੀ ਹੈ। ਇਸ ਦੋਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਟਵੀਟ ਕਰਦੇ ਹੋਏ ਕੇਂਦਰੀ ਜਾਂਚ ਏਜੰਸੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਲਿਖਿਆ, ”ਸੀ.ਬੀ.ਆਈ. ਦਾ ਸੁਆਗਤ ਹੈ। ਅਸੀਂ ਬਹੁਤ ਈਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾਉਣਾ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਚੰਗੇ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸੇ ਕਰਕੇ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

Advertisements

”ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, ”ਜਿਸ ਦਿਨ ਦਿੱਲੀ ਦੇ ਸਿੱਖਿਆ ਮਾਡਲ ਦੀ ਤਾਰੀਫ ਹੋਈ ਅਤੇ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NY“ ਦੇ ਪਹਿਲੇ ਪੰਨੇ ‘ਤੇ ਮਨੀਸ਼ ਸਿਸੋਦੀਆ ਦੀ ਤਸਵੀਰ ਛਪੀ, ਉਸੇ ਦਿਨ ਮਨੀਸ਼ ਦੇ ਗ੍ਰਹਿ ਕੇਂਦਰ ਨੇ ਸੀ.ਬੀ.ਆਈ. ਭੇਜ ਦਿੱਤੀ। ਉਨ੍ਹਾਂ ਲਿਖਿਆ, ਸੀਬੀਆਈ, ਤੁਹਾਡਾ ਸੁਆਗਤ ਹੈ। ਪੂਰਾ ਸਹਿਯੋਗ ਦੇਣਗੇ। ਪਹਿਲਾਂ ਵੀ ਬਹੁਤ ਸਾਰੇ ਟੈਸਟ/ ਛਾਪੇ ਮਾਰੇ ਗਏ ਹਨ। ਕੁਝ ਨਹੀਂ ਨਿਕਲਿਆ। ਅਜੇ ਵੀ ਕੁਝ ਨਹੀਂ ਨਿਕਲੇਗਾ।

LEAVE A REPLY

Please enter your comment!
Please enter your name here