Monday, October 19, 2026
Home Chandigarh ਸੂਬੇ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ, ਖੁਫੀਆਂ ਏਜੰਸੀ ਨੇ...

ਸੂਬੇ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ, ਖੁਫੀਆਂ ਏਜੰਸੀ ਨੇ ਪੰਜਾਬ ਸਰਕਾਰ ਨੂੰ ਚੌਕਸ ਰਹਿਣ ਦੀ ਦਿੱਤੀ ਸੂਚਨਾ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕੇਂਦਰੀ ਖੁਫੀਆ ਏਜੰਸੀ ਨੇ ਪੰਜਾਬ ਸਰਕਾਰ ਨੂੰ ਚੌਕਸ ਕੀਤਾ ਹੈ ਕਿ ਸੂਬੇ ਦੇ ਕਈ ਵੱਡੇ ਨੇਤਾਵਾਂ ਦੀ ਜਾਨ ਨੂੰ ਖਤਰਾ ਹੈ। ਸੂਤਰਾਂ ਦੇ ਅਨੁਸਾਰ, ਕੇਂਦਰੀ ਖੁਫੀਆ ਏਜੰਸੀ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਜਾਣਕਾਰੀ ਭੇਜੀ ਹੈ। ਦੱਸ ਦਈਏ ਕਿ ਇੰਟੈਲੀਜੈਂਸ ਬਿਊਰੋ ਨੇ ਪੰਜਾਬ ਦੇ ਡੀਜੀਪੀ ਨੂੰ ਚੌਕਸ ਰਹਿਣ ਅਤੇ ਕੁਝ ਆਗੂਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਸੂਚਨਾ ਭੇਜੀ ਹੈ।

Advertisements

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੂਫੀਆਂ ਏਜੰਸੀ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਨਾਂ ਹੈ। ਇਨ੍ਹਾਂ ਤੋਂ ਇਲਾਵਾ ਚਾਰ ਹੋਰ ਨਾਂ ਸ਼ਾਮਿਲ ਹਨ।

LEAVE A REPLY

Please enter your comment!
Please enter your name here