ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਪੰਜਾਬੀ ਜਾਗਰਣ ਅਖ਼ਬਾਰ ਦੇ ਪੱਤਰਕਾਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਨਡਾਲਾ (ਕਪੂਰਥਲਾ) ਤੋਂ ਪੰਜਾਬੀ ਜਾਗਰਣ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸਰਬੱਤ ਸਿੰਘ ਕੰਗ (50) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੰਗ ਦੀ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਨੂੰ ਘਰ ਵਿੱਚ ਮੌਤ ਹੋ ਗਈ।

Advertisements

25 ਸਾਲਾਂ ਦੇ ਲੰਮੇ ਕਰੀਅਰ ਦੌਰਾਨ ਸਰਬੱਤ ਸਿੰਘ ਕੰਗ ਪੱਤਰਕਾਰ ਵਜੋਂ ਕਈ ਨਾਮਵਰ ਪੰਜਾਬੀ ਅਖ਼ਬਾਰਾਂ ਨਾਲ ਜੁੜੇ ਰਹੇ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

LEAVE A REPLY

Please enter your comment!
Please enter your name here