ਪੁਲਿਸ ਵਲੋਂ ਨਸ਼ਿਆ ਦੇ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਪਿੰਡਾ ਵਿੱਚ ਜਾ ਕੇ ਸੈਮੀਨਾਰ ਲਗਾਏ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਗੌਰਵ ਮੜੀਆ। ਗੋਰਵ ਯਾਦਵ ਆਈ ਪੀ ਐਸ ਡੀ.ਜੀ.ਪੀ ਪੰਜਾਬ ਜੀ ਦੀਆ ਹਦਾਇਤਾਂ ਮੁਤਾਬਿਕ ਨਵਨੀਤ ਸਿੰਘ ਬੈਂਸ, ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤੇ ਹਰਵਿੰਦਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਕਪੂਰਥਲਾ ਦੀ ਸੁਪਰਵੀਜਨ ਵਿੱਚ ਨਸ਼ੇ ਦੀ ਰੋਕਥਾਮ ਲਈ, ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨੌਜਵਾਨਾ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿੱਢੀ ਗਈ।

Advertisements

ਜਾਗਰੂਕਤਾ ਮੁਹਿੰਮ ਤਹਿਤ ਮਨਿੰਦਰਪਾਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਕਪੂਰਥਲਾ, ਜਸਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ,  ਸੁਖਨਿੰਦਰ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਭੁਲੱਥ, ਡਾ. ਮਨਪ੍ਰੀਤ ਕੋਰ ਸ਼ੀਹਮਾਰ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸੁਲਤਾਨਪੁਰ ਲੋਧੀ, ਅਸ਼ੋਕ ਕੁਮਾਰ ਪੀ.ਪੀ.ਐਸ ਉਪ ਪੁਲਿਸ ਕਪਤਾਨ ਨਾਰਕੋਟਿਕ ਕਪੂਰਥਲਾ  ਵੱਲੋ ਜਿਲਾ ਕਪੂਰਥਲਾ ਦੇ ਵੱਖ ਵੱਖ ਪਿੰਡਾ ਵਿੱਚ ਜਾ ਕੇ ਪਿੰਡ ਦੀਆ ਪੰਚਾਇਤਾ ਨਾਲ ਮਿਲ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਪੰਜਾਬ ਵਿੱਚ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਜਾ ਸਕੇ ਅਤੇ ਪੰਜਾਬ ਦੇ ਭਵਿੱਖ ਨੂੰ ਉੱਜਵਲ ਬਣਾਇਆ ਜਾ ਸਕੇ। ਇਸ ਤੋ ਇਲਾਵਾ ਲੋਕਾ ਨੂੰ ਨਸ਼ੇ ਦੇ ਖਿਲਾਫ ਇੱਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here