
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਗੌਰਵ ਮੜੀਆ। ਐਂਟੀ ਕਰੱਪਸ਼ਨ ਬਿਊਰੋ ਆਫ਼ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਮਨਦੀਪ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤੇ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ ਨਿਭਾਉਣ ਵਾਲੇ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਉਸੇ ਲੜੀ ਦੇ ਤਹਿਤ ਸ਼ੁੱਕਰਵਾਰ ਨੂੰ ਥਾਣਾ ਕੋਤਵਾਲੀ ਦੀ ਬਤੌਰ ਐੱਸਐੱਚਓ ਦੀ ਸੇਵਾ ਨਿਭਾ ਰਹੇ ਰਛਪਾਲ ਸਿੰਘ ਨੂੰ ਐਂਟੀ ਕਰੱਪਸ਼ਨ ਬਿਊਰੋ ਆਫ ਇੰਡੀਆ ਦੀ ਟੀਮ ਨੇ ਹੋਨਸਟ ਡਿਊਟੀ ਐਵਾਰਡ ਨਾਲ ਸਨਮਾਨਿਤ ਕੀਤਾ ਸਨਮਾਨਿਤ ਕਰਦੇ ਹੋਏ। ਐਂਟੀ ਕਰੱਪਸ਼ਨ ਬਿਊਰੋ ਆਫ ਇੰਡੀਆ ਟੀਮ ਦੇ ਸਟੇਟ ਚੇਅਰਮੈਨ ਬਲਬੀਰ ਸਿੰਘ ਨੇ ਕਿਹਾ ਕਿ ਥਾਣਾ ਕੋਤਵਾਲੀ ਵਿਚ ਬਤੌਰ ਐੱਸਐੱਚਓ ਡਿਊਟੀ ਨਿਭਾ ਰਹੇ ਰਛਪਾਲ ਸਿੰਘ ਨੇ ਆਪਣੀ ਡਿਊਟੀ ਦੌਰਾਨ ਹਮੇਸ਼ਾ ਹੀ ਇਨਸਾਫ ਦਿੱਤਾ ਹੈ ਅਤੇ ਕਿਸੇ ਨਾਲ ਵੀ ਭੇਦਭਾਵ ਨਹੀਂ ਕੀਤਾ ਇਸ ਚੋਂ ਰਛਪਾਲ ਸਿੰਘ ਬਹੁਤ ਹੀ ਨੇਕਦਿਲ ਅਤੇ ਇਮਾਨਦਾਰ ਅਫ਼ਸਰ ਹਨ।

ਇਸ ਮੌਕੇ ਤੇ ਬੋਲਦਿਆਂ ਥਾਣਾ ਕੋਤਵਾਲੀ ਦੇ ਐੱਸ ਐੱਚ ਓ ਰਛਪਾਲ ਸਿੰਘ ਨੇ ਕਿਹਾ ਕਿ ਜੋ ਮਾਣ ਸਨਮਾਨ ਐਂਟੀ ਕਰੱਪਸ਼ਨ ਬਿਊਰੋ ਆਫ਼ ਇੰਡੀਆ ਦੀ ਟੀਮ ਨੇ ਉਨ੍ਹਾਂ ਨੂੰ ਦਿੱਤਾ ਹੈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਸੋਨਾ, ਜ਼ਿਲ੍ਹਾ ਡਾਇਰੈਕਟਰ ਗੁਰਮੁਖ ਸਿੰਘ, ਪ੍ਰਿਤਪਾਲ ਸਿੰਘ ਪਾਲਾ, ਹਰਪ੍ਰੀਤ ਸਿੰਘ, ਅਮਨਜੋਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।












