ਪੰਜਾਬ ਵਿੱਚ ਸਭ ਤੋਂ ਵੱਡਾ ਖੇਡ ਮਹਾਕੁੰਭ ਕਰਵਾਇਆ ਜਾਣਾ ਆਪਣੇ ਆਪ ਵਿੱਚ ਇੱਕ ਮਿਸਾਲ ਹੈ: ਕਪੂਰ/ਇੰਡੀਅਨ/ਇਕਬਾਲ/ਢੋਟ   

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਗੌਰਵ ਮੜੀਆ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡ ਦਿਵਸ ਮੌਕੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਮਹਾਂਕੁੰਭ ਦੇ ਆਯੋਜਨ ਦਾ ਐਲਾਨ ਕਰਨ ਦਾ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ ਗੁਰਪਾਲ ਸਿੰਘ ਇੰਡੀਅਨ ਪਰਵਿੰਦਰ ਸਿੰਘ ਢੋਟ ਕੰਵਰ ਇਕਬਾਲ ਸਿੰਘ ਨੇ ਨਿੱਘਾ ਸੁਆਗਤ ਕੀਤਾ ਹੈ। ਸ਼ਨੀਵਾਰ ਨੂੰ ਕਪੂਰਥਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਿਆਂ ਨੇ  29 ਅਗਸਤ ਨੂੰ ਆਯੋਜਿਤ ਹੋਣੇ ਜਾ ਰਹੇ ਇਹ ਖੇਡ ਮੇਲਾ ਹਾਕੀ ਦੇ ਜਾਦੂਗਰ ਅਤੇ ਖਿਡਾਰੀਆਂ ਦੇ ਪ੍ਰੇਰਨਾ ਸਰੋਤ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੀਤਾ ਜਾਵੇਗਾ।ਖਾਸ ਗੱਲ ਇਹ ਹੈ ਕਿ ਇਸ ਖੇਡ ਕੁੰਭ ਚ 4 ਲੱਖ ਤੋਂ ਵੱਧ ਲੋਕ ਸ਼ਿਰਕਤ ਕਰਨਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਾਰਿਆਂ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਹੀ ਪ੍ਰੇਰਨਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉਭਰਦੇ ਖਿਡਾਰੀਆਂ ਅਤੇ ਆਮ ਲੋਕਾਂ ਦੇ ਵਿੱਚ ਖੇਡਾਂ ਦੀ ਚੰਗਿਆੜੀ ਨੂੰ ਹੋਰ ਬਲ ਦੇਵੇਗਾ।

Advertisements

ਇਸ ਖੇਡ ਮੇਲੇ ਦਾ ਮੁਢਲਾ ਮੰਤਵ ਜਿੱਥੇ ਇੱਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਹਿਚਾਣ ਕਰਨਾ ਹੈ ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਖੇਡ ਮੇਲੇ ਦਾ ਮੁਢਲਾ ਉਦੇਸ਼ ਇੱਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨਾ ਹੈ। ਸੱਭ ਨੇ ਕਿਹਾ ਕਿ ਇਹ ਆਪਣੀ ਕਿਸਮ ਦਾ ਪਹਿਲਾ ਅਜਿਹਾ ਮੇਲਾ ਹੋਵੇਗਾ,ਜਿਸ ਵਿੱਚ ਖਿਡਾਰੀਆਂ ਅਤੇ ਨਾਗਰਿਕਾਂ ਸਮੇਤ 4 ਲੱਖ ਤੋਂ ਵੱਧ ਲੋਕ 28 ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਹ ਮੇਲਾ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ,ਜਿਸ ਦੌਰਾਨ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ 5 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।। ਸਭ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਖੇਤਰ ਵਿੱਚ ਕਦਮ ਚੁੱਕੇਗੀ।ਸਭ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭ੍ਰਿਸ਼ਟਾਚਾਰ,ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਪ੍ਰਦੂਸ਼ਣ ਦੇ ਖਾਤਮੇ ਦੇ ਨਾਲ-ਨਾਲ ਰੁਜ਼ਗਾਰ,ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੇਰਹਿਮੀ ਨਾਲ,ਲੁੱਟਿਆ ਹੈ ਜਿਸ ਕਾਰਨ ਸੂਬਾ ਤਰੱਕੀ ਦੀ ਰਾਹ ਤੇ ਅੱਗੇ ਨਹੀਂ ਵਧ ਸਕਿਆ।ਪੰਜਾਬ ਜੋ ਕਿ ਖੇਡਾਂ ਵਿੱਚ ਸਵਰਗੀ ਦਾਰਾ ਸਿੰਘ ਵਰਗੇ ਖਿਡਾਰੀਆਂ ਵਜੋਂ ਜਾਣਿਆ ਜਾਂਦਾ ਉਹ ਕਾਫੀ ਪਛੜ ਗਿਆ ਹੈ।

ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਵਿੱਚ ਨਸ਼ਿਆਂ ਦਾ ਪ੍ਰਕੋਪ ਵਧਿਆ ਹੈ।ਨਸ਼ੇ ਦੇ ਪਰ ਪਸਾਰਨ ਤੇ ਸਾਡੀ ਸਰਕਾਰ ਇਨ੍ਹਾਂ ਸਾਰੀਆਂ ਬੁਰਾਈਆਂ ਨੂੰ ਕਾਬੂ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ।ਉਨ੍ਹਾਂ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਿਆਂ ਦੀਆਂ ਸਰਿੰਜਾਂ ਨੂੰ ਟਿਫ਼ਨ ਬਾਕਸਾਂ ਨਾਲ ਬਦਲਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂਦੀ ਸਰਕਾਰ ਨੇ ਸਿਰਫ ਪੰਜ ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ,ਨਿਰਪੱਖ ਅਤੇ ਮੈਰਿਟ ਆਧਾਰਿਤ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।ਫੁੱਟ ਪਾਉਣ ਵਾਲੀਆਂ ਸਿਆਸੀ ਪਾਰਟੀਆਂ ਤੇ ਹਮਲਾ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੀਆਂ ਪਾਰਟੀਆਂ ਖਿਲਾਫ ਇਕਜੁੱਟ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਕੀਤਾ ਗਿਆ ਲੋਕ ਭਲਾਈ ਅਤੇ ਵਿਕਾਸ ਆਧਾਰਿਤ ਏਜੰਡਾ ਹੀ ਫੁੱਟ ਪਾਊ ਰਾਜਨੀਤੀ ਨੂੰ ਖਤਮ ਕਰਨ ਦਾ ਇੱਕੋ-ਇੱਕ ਹਥਿਆਰ ਹੈ।ਹੁਣ ਸਮਾਂ ਆ ਗਿਆ ਹੈ ਜਦੋਂ ਦੇਸ਼ ਵਾਸੀਆਂ ਨੂੰ ਇੱਕਮੁੱਠ ਹੋ ਕੇ ਸਮਾਜ ਵਿੱਚ ਅਜਿਹੇ ਫਿਰਕੂ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਰਾਜ ਕਰਨ ਵਾਲਿਆਂ ਸਿਆਸੀ ਪਾਰਟੀਆਂ ਨੇ ਅੰਗਰੇਜ਼ਾਂ ਦੇ 200 ਸਾਲਾਂ ਦੇ ਮੁਕਾਬਲੇ ਪੰਜਾਬ ਦੀ ਬੇਰਹਿਮੀ ਨਾਲ ਲੁੱਟ ਕੀਤੀ ਹੈ।ਸਭ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ,ਇਕ ਵਿਧਾਇਕ,ਇਕ ਪੈਨਸ਼ਨ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਵਰਗੇ ਅਤੇ ਹੁਣ ਸਭ ਤੋਂ ਵੱਡਾ ਖੇਡ ਮਹਾਕੁੰਭ ਆਯੋਜਿਤ ਕਰਨਾ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ,ਜੋ ਪੰਜਾਬ ਨੂੰ ਫਿਰ ਤੋਂ ਆਪਣੇ ਪੈਰਾਂ ਤੇ ਖੜ੍ਹਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵੱਡੇ ਫੈਸਲੇ ਲਵੇਗੀ।

LEAVE A REPLY

Please enter your comment!
Please enter your name here