ਪਾਵਰਕਾਮ ਦੇ ਆਊਟਸੋਰਸਡ ਮੁਲਾਜ਼ਮ 25 ਅਗਸਤ ਨੂੰ ਮੁੱਖ ਦਫ਼ਤਰ ਅੱਗੇ ਦੇਣਗੇ ਸੂਬਾ ਪੱਧਰੀ ਧਰਨਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐੰਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਸਾਝੇ ਸੰਘਰਸ਼ ਦੀ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪਾਵਰਕਾਮ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਿੱਚ ਅਤੇ ਆਪਣੀਆਂ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਸਮੁੱਚੇ ਪਾਵਰਕਾਮ ਦੇ ਆਊਟਸੋਰਸ਼ਡ ਮੁਲਾਜ਼ਮ 25 ਅਗਸਤ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ। ਉਕਤ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਸੰਬੰਧੀ ਆਗੂਆਂ ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ,ਆਗੂਆਂ ਨੇ ਕਿਹਾ ਕਿ ਅੱਜ ਜਦੋਂ ਪਾਵਰਕਾਮ ਮੈਨੇਜਮੈਂਟ ਵੱਲੋਂ 1690 ਸਹਾਇਕ ਲਾਇਨਮੈਨਾਂ ਦੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਉਸ ਸਮੇਂ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਪਾਵਰਕਾਮ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਹਨ,ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ।

Advertisements

ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਰੈਗੂਲਰ ਭਰਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਇਸ ਹਾਲਤ ਵਿੱਚ ਪਾਵਰਕਾਮ ਮੈਨੇਜਮੈਂਟ ਵੱਲੋੰ ਬਾਹਰੋਂ ਨਵੀਂ ਸਿੱਧੀ ਭਰਤੀ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਨੰਗਾ-ਚਿੱਟਾ ਧੋਖਾ ਹੈ। ਜਿਸ ਦੇ ਵਿਰੋਧ ਵਜੋਂ ਸਮੁੱਚੇ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ 25 ਅਗਸਤ ਨੂੰ ਪਰਿਵਾਰਾਂ ਸਮੇਤ ਪਾਵਰਕਾਮ ਦੇ ਮੁੱਖ ਦਫ਼ਤਰ (ਪਟਿਆਲਾ) ਅੱਗੇ ਸੂਬਾ ਪੱਧਰੀ ਧਰਨਾ ਦੇਣਗੇ। ਆਗੂਆਂ ਨੇ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਖੇਤਰ ਦੇ ਨਿੱਜੀਕਰਨ ਅਤੇ ਬਿਜਲੀ ਐਕਟ 2003 ਅਤੇ 2022 ਨੂੰ ਰੱਦ ਕੀਤਾ ਜਾਵੇ,ਬਿਜਲੀ ਖੇਤਰ ਵਿੱਚੋਂ ਕਾਰਪੋਰੇਟ ਘਰਾਣਿਆਂ,ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕੀਤਾ ਜਾਵੇ। ਪਾਵਰਕਾਮ ਵਿੱਚ ਨਵੀਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਸਮੁੱਚੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਾਵਰਕਾਮ ਵਿੱਚ ਰੈਗੂਲਰ ਕੀਤਾ ਜਾਵੇ,ਪਾਵਰਕਾਮ ਵਿੱਚ ਆਊਟਸੋਰਸ਼ਡ ਭਰਤੀ ਦੀ ਥਾਂ ਰੈਗੂਲਰ ਭਰਤੀ ਕੀਤੀ ਜਾਵੇ,ਘੱਟੋ-ਘੱਟ ਉਜ਼ਰਤ ਦੇ ਕਾਨੂੰਨ 1948 ਮੁਤਾਬਿਕ ਆਊਟਸੋਰਸ਼ਡ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਡਿਉਟੀ ਦੌਰਾਨ ਘਾਤਕ ਅਤੇ ਗੈਰ-ਘਾਤਕ ਹਾਦਸਿਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਨੂੰ ਇਲਾਜ਼ ਦੀ ਸਹੂਲਤ,ਮੌਤ ਹੋਣ ਤੇ ਯੋਗ ਮੁਆਵਜ਼ਾ,ਪੈਨਸ਼ਨ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,ਪਾਵਰਕਾਮ ਵਿੱਚੋਂ ਛਾਂਟੀ ਕੀਤੇ ਆਊਟਸੋਰਸ਼ਡ/ਰੈਗੂਲਰ ਮੁਲਾਜ਼ਮਾਂ ਨੂੰ ਨੌਕਰੀ ਤੇ ਮੁੜ ਬਹਾਲ ਕੀਤਾ ਜਾਵੇ,ਫ਼ੀਲਡ ਵਿੱਚ ਡਿਉਟੀ ਕਰਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੈਟਰੋਲ ਭੱਤਾ ਦਿੱਤਾ ਜਾਵੇ।

LEAVE A REPLY

Please enter your comment!
Please enter your name here