ਪੀਏਯੂ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 13 ਸਤੰਬਰ ਨੂੰ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 13 ਸਤੰਬਰ, 2022 (ਮੰਗਲਵਾਰ) ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਹਾੜੀ ਦੀਆਂ ਫਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਾ. ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ. ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਦਿੱਤੀ।

Advertisements

ਉਨ੍ਹਾਂ ਕਿਹਾ ਕਿ ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ‘ਤੇ ਹੱਲ ਦੱਸੇ ਜਾਣਗੇ । ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ, ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here