ਵੱਖ ਵੱਖ ਡੋਅਰੀਆਂ ਦੀ ਚੈਕਿੰਗ ਦੌਰਾਨ ਭਰੇ 5 ਸੈਂਪਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਕਮਿਸ਼ਨਰ ਫੂਡ ਡਾ. ਅਭਿਨਵ ਤ੍ਰਿਖਾ ਦੇ ਹੁਕਮਾਂ ‘ਤੇ  ਸਿਵਲ ਸਰਜਨ ਫਿਰੋਜ਼ਪੁਰ ਡਾ. ਅਨਿਲ ਕੁਮਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਹਰਕੀਰਤ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਵੱਲੋਂ ਦੁੱਧ ਵਿੱਚ ਮਿਲਾਵਟ ਨੂੰ ਰੋਕਣ ਲਈ 22 ਅਗਸਤ 2022 ਨੂੰ ਫਿਰੋਜ਼ਪੁਰ ਸ਼ਹਿਰ ਅਤੇ ਮਮਦੋਟ  ਵਿਚ ਵੱਖ-ਵੱਖ ਡੇਅਰੀਆਂ ਦੀ ਚੈਕਿੰਗ ਕੀਤੀ ਗਈ ਅਤੇ ਦੁੱਧ ਦੇ ਕੁੱਲ 05 ਸੈਂਪਲ ਲਏ ਗਏ। ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਮੂਨੇ ਵਿਸ਼ਲੇਸ਼ਣ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾਣਗੇ। ਪ੍ਰਯੋਗਸ਼ਾਲਾ ਤੋਂ ਨਮੂਨਿਆਂ ਦੇ ਨਤੀਜਿਆਂ ‘ਤੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਅਭਿਆਨ 26 ਅਗਸਤ ਤੱਕ ਪੂਰੇ ਪੰਜਾਬ ਵਿੱਚ ਜਾਰੀ ਰਹੇਗਾ ਜਿਸ ਵਿੱਚ ਦੁੱਧ ਵਿੱਚ ਮਿਲਾਵਟ ਨੂੰ ਨੱਥ ਪਾਉਣ ਲਈ ਦੁੱਧ ਦੇ ਸੈਂਪਲ ਲਏ ਜਾਣਗੇ। ਜੇਕਰ ਕੋਈ ਦੁੱਧ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਫੂਡ ਸੇਫਟੀ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੁੱਧ ਵਿੱਚ ਮਿਲਾਵਟ ਕਰਨ ਵਾਲੇ ਵਿਅਕਤੀ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਦੱਸੀ ਜਾਵੇਗੀ।ਜਿਹੜੇ ਫੂਡ ਬਿਜ਼ਨਸ ਆਪਰੇਟਰਾਂ ਕੋਲ FSSAI ਰਜਿਸਟ੍ਰੇਸ਼ਨ ਜਾਂ ਲਾਇਸੈਂਸ ਨਹੀਂ ਹੈ, ਉਹ ਇਸ ਲਈ ਅਰਜ਼ੀ ਦੇਣ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here