ਭਾਸ਼ਾ ਵਿਭਾਗ ਦੇ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 24 ਨੂੰ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਉਚ ਸਿੱਖਿਆ ਤੇ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਪੰਜਾਬੀ ਸਾਹਿਤ (ਕਵਿਤਾ, ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਚ 24 ਅਗਸਤ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੋਜ ਅਫਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਹਰ ਵਰਗ ਵਿਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵਲੋਂ ਕ੍ਰਮਵਾਰ 1000 ਰੁਪਏ, 750 ਅਤੇ 500 ਰੁਪਏ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Advertisements

ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਸਾਹਿਤ ਸਿਰਜਨ ਮੁਕਾਬਲਿਆਂ ਵਿਚ ਰਚਨਾ ਦਾ ਵਿਸ਼ਾ ਮੌਕੇ ’ਤੇ ਹੀ ਦਿੱਤਾ ਜਾਵੇਗਾ। ਇਸ ਮੌਕੇ ਜੁਗਲ ਕਿਸ਼ੋਰ, ਪਵਨ ਕੁਮਾਰ ਤੇ ਸੁਰਿੰਦਰ ਪਾਲ ਵੀ ਮੌਜੂਦ ਸਨ।

LEAVE A REPLY

Please enter your comment!
Please enter your name here