ਹੁਸ਼ਿਆਰਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਈਵਿੰਗ ਸਕਿੱਲ ’ਚ ਕਰਵਾਇਆ ਗਿਆ ਸੈਮੀਨਾਰ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਹੁਸ਼ਿਆਰਪੁਰ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਈਵਿੰਗ ਸਕਿੱਲ (ਐਚ.ਆਈ.ਏ.ਡੀ.ਐਸ.) ਵਿਚ ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਰੋਜ਼ਗਾਰ ਦਿਵਾਉਣ ਲਈ ਇਕ ਨਵੀਂ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਸੈਮੀਨਾਰ ਲਗਾਇਆ। ਇਸ ਸੈਮੀਨਾਰ ਵਿਚ 200 ਤੋਂ ਵੱਧ ਸਿਖਿਆਰਥੀਆਂ ਨੂੰ ਹੁਸ਼ਿਆਰਪੁਰ ਵਿਚ ਵੱਖ-ਵੱਖ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਇਆ ਗਿਆ, ਜਿਸ ਨਾਲ ਇਹ ਸਿਖਿਆਰਥੀ ਆਪਣੇ ਕਮਰਸ਼ੀਅਲ ਲਾਇਸੈਂਸ ਦੀ ਵਰਤੋਂ ਕਰਦੇ ਹੋਏ ਰੋਜ਼ਗਾਰ ਪ੍ਰਾਪਤ ਕਰ ਸਕਣ।

Advertisements


ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਇੰਡਸਟਰੀ ਨੂੰ ਵਧੇਰੇ ਕਰਕੇ ਕਰੇਨ ਓਪਰੇਟਰ, ਫੋਰਕ ਲਿਫਟ ਡਰਾਈਵਰ, ਜੇ.ਸੀ.ਬੀ. ਓਪਰੇਟਰ ਅਤੇ ਟਰੱਕ ਡਰਾਈਵਰਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਬੱਸਾਂ ਚਲਾਉਣ ਲਈ ਰੋਜ਼ਗਾਰ ਦਫ਼ਤਰ ਨੂੰ ਬੱਸ ਡਰਾਈਵਰਾਂ ਦੀ ਵੀ ਵਿਕੈਂਸੀ ਆਉਂਦੀ ਰਹਿੰਦੀ ਹੈ ਅਤੇ ਐਚ.ਆਈ.ਏ.ਡੀ.ਐਸ. ਵਿਚ ਬਤੌਰ ਟਰੇਨੀ ਆਉਣ ਵਾਲੇ ਸਿਖਿਆਰਥੀਆਂ  ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਾਹਵਾਨ ਕਮਰਸ਼ੀਅਲ ਵਹੀਕਲ ਡਰਾਈਵਰਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਇੰਸਟੀਚਿਊਟ ਵਿਚ ਸਿਖਿਆਰਥੀ ਕਮਰਸ਼ੀਅਲ ਲਾਈਸੈਂਸ ਰੀਨਿਊ ਕਰਵਾਉਣ ਲਈ ਦੋ ਦਿਨ ਦਾ ਰਿਫਰੈਸ਼ਰ ਟ੍ਰੇਨਿੰਗ ਪ੍ਰੋਗਰਾਮ ਅਟੈਂਡ ਕਰਦੇ ਹਨ, ਜਿਸ ਤੋਂ ਬਾਅਦ ਸਿਖਿਆਰਥੀਆਂ ਨੂੰ ਇਸ ਸਰਟੀਫਿਕੇਟ ਦਿੱਤਾ ਜਾਂਦਾ ਹੈ। ਇਸ ਸਰਟੀਫਿਕੇਟ ਦੇ ਆਧਾਰ ’ਤੇ ਹੀ ਸਿਖਿਆਰਥੀਆਂ ਦਾ ਕਮਰਸ਼ੀਅਲ ਲਾਈਸੈਂਸ ਰੀਨਿਊ ਕੀਤਾ ਜਾਂਦਾ ਹੈ।


ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਪਲੇਸਮੈਂਟ ਅਫ਼ਸਰ ਸ਼੍ਰੀ ਰਾਕੇਸ਼ ਕੁਮਾਰ, ਕੈਰੀਅਰ ਕੌਂਸਲਰ ਸ਼੍ਰੀ ਅਦਿਤਿਆ ਰਾਣਾ ਨੇ ਇੰਸਟੀਚਿਊਟ ਦੇ ਸਮੂਹ ਸਿਖਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੇ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਵਾਇਆ ਅਤੇ ਦੱਸਿਆ ਕਿ ਉਹ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੋਬਾਇਲ ਐਪ ਰਾਹੀਂ ਉਹ ਸਵੈ-ਰੋਜ਼ਗਾਰ ਕਰਜੇ ਲਈ ਵੀ ਅਪਲਾਈ ਕਰਨ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here