ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਅਪਰਾਜੀਤਾ ਜੋਸ਼ੀ ਨੇ ਆਸ਼ਾ ਕਿਰਨ ਸਕੂਲ ਜਹਾਂਨਖੇਲਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਮਾਣਯੋਗ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜੇ.ਐਸ.ਐਸ. ਆਸ਼ਾ ਕਿਰਨ ਸਕੂਲ ਫਾਰ ਸਪੈਸ਼ਲ ਚਿਲਡਰਨ, ਜਹਾਂਨਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਕੂਲ ਵਿੱਚ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਗਿਆ, ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਅਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਇਸਦੇ ਨਾਲ ਹੀ ਉਨ੍ਹਾਂ ਵਲੋਂ ਸਕੂਲ ਦੇ ਪ੍ਰਿੰਸੀਪਲ ਸ਼ੈਲੀ ਸ਼ਰਮਾ ਅਤੇ ਸਕੂਲ ਦੇ ਸਟਾਫ ਨੂੰ ਕਿਹਾ ਗਿਆ ਕਿ ਉਹ ਬੱਚਿਆਂ ਦੇ ਮਾਤਾ-ਪਿਤਾ ਨੂੰ ਸਕੂਲ ਵਿੱਚ ਬੁਲਾਉਣ ਤਾ ਜੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਅਤੇ ਬਾਰੇ ਜਾਣੂ ਕਰਵਾਇਆ ਜਾ ਸਕੇ।

Advertisements

ਇਸਦੇ ਨਾਲ ਹੀ ਮਾਣਯੋਗ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਮੋਨੇਟਰਿੰਗ ਅਤੇ ਮੇਨਟਰਿੰਗ ਕਮੇਟੀ ਦੀ ਮੀਟਿੰਗ ਦੇ ਚੈਅਰਮੇਨ ਜੇਐਸ. ਖੁਰਮੀ ਅਡੀਸ਼ਨਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਹੁਸ਼ਿਆਰਪੁਰ ਜੀਆਂ ਦੀ ਦੇਖ-ਰੇਖ ਵਿੱਚ ਕੀਤੀ ਗਈ। ਇਸ ਮੌਕੇ ਤੇ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਮੈਂਬਰ ਵਜੋਂ ਅਤੇ ਚੰਦਰ ਸ਼ੇਖ ਮਰਵਾਹਾ ਮੈਂਬਰ ਵਜੋਂ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਤੱਕ ਪਹੁੰਚਾਈ ਗਈ ਮੁਫਤ ਕਾਨੂੰਨੀ ਸਹਾਇਤਾ ਬਾਰੇ ਵਿਚਾਰ—ਵਟਾਂਦਰਾ ਕੀਤਾ ਗਿਆ ਅਤੇ ਮਿਤੀ 12-11-2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚੈਹਰੀਆਂ, ਹੁਸ਼ਿਆਰਪੁਰ ਅਤੇ ਸਬ—ਡਵੀਜ਼ਨ ਪੱਧਰ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਬਾਰੇ ਚਰਚਾ ਕੀਤੀ ਗਈ। ਉਪਰੋਕਤ ਤੋਂ ਇਲਾਵਾ ਮਿਤੀ 21ਅਗਸਤ 2022 ਨੂੰ ਬਿਰਧ ਆਸ਼ਰਮ, ਰਾਮ ਕਲੌਨੀ ਕੈਂਪ, ਹੁਸ਼ਿਆਰਪੁਰ ਵਿਖੇ ਅੰਤਰ—ਰਾਸ਼ਟਰੀ ਸੀਨੀਅਰ ਸੀਟੀਜ਼ਨ ਦਿਵਸ ਦੇ ਮੌਕੇ ਤੇ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕੀਤਾ ਅਤੇ ਮੁਫਤ ਦਵਾਇਆ ਮੁਹੱਇਆ ਕਰਵਾਈਆ ਗਈਆਂ। ਇਸ ਮੈਡੀਕਲ ਕੈਂਪ ਦੌਰਾਨ ਡਾ. ਬਲਦੀਪ ਸਿੰਘ, ਡਾ. ਰਾਜਵੰਤ ਸਿੰਘ, ਡਾ. ਸੋਰਵ ਸ਼ਰਮਾ, ਡਾ. ਮਨਪ੍ਰੀਤ ਸਿੰਘ, ਡਾ. ਰਾਜ ਕੁਮਾਰ, ਡਾ. ਮਨਮੋਹਨ ਸਿੰਘ, ਡਾ. ਲਕਸ਼ਮੀਕਾਂਤ, ਡਾ. ਬਲਕਾਰ ਸਿੰਘ, ਡਾ. ਚਿੱਤਰਾ, ਡਾ. ਰੋਜ਼ੀ ਅਤੇ ਸੁਪਰਡੈਂਟ ਰੀਨਾ ਰਾਣੀ, ਬਿਰਧ ਆਸ਼ਰਮ ਦੇ ਨਾਲ ਆਰਤੀ ਸ਼ਰਮਾ, ਐਡਵੋਕੇਟ, ਪਵਨ ਕੁਮਾਰ ਅਤੇ ਅਨੀਤਾ ਕੁਮਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here