Sunday, October 18, 2026
Home Chandigarh ਵਿਦੇਸ਼ਾਂ ਵਾਂਗ ਸਿੱਖਿਆ ਦੇਣ ਦੀਆਂ ਢੀਂਗਾ ਮਾਰਨ ਵਾਲੀ ਸਰਕਾਰ ਦੇ ਰਾਜ ‘ਚ...

ਵਿਦੇਸ਼ਾਂ ਵਾਂਗ ਸਿੱਖਿਆ ਦੇਣ ਦੀਆਂ ਢੀਂਗਾ ਮਾਰਨ ਵਾਲੀ ਸਰਕਾਰ ਦੇ ਰਾਜ ‘ਚ ਤਪਦੀ ਗਰਮੀ ਚ ਪੜ ਰਹੇ ਬੱਚੇ: ਅਵੀ ਰਾਜਪੂਤ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਗੌਰਵ ਮੜੀਆ। ਸੂਬੇ ਦੇ ਕਈ ਸਰਕਾਰੀ ਸਕੂਲਾਂ ਦੀਆਂ ਸਾਲਾਂ ਪੁਰਾਣੀਆਂ ਇਮਾਰਤਾਂ ਕਾਰਨ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਇੱਥੇ ਮਜਬੂਰ ਵਿੱਚ ਪੜਨਾ ਪੈ ਰਿਹਾ ਹੈ। ਕਈ ਖੰਡਰ ਇਮਾਰਤਾਂ ‘ਚ ਤਾਂ ਜੁਗਾੜ ਲਾ ਕੇ ਚੱਲ ਰਹੇ ਹਨ, ਜਦਕਿ ਦੂਸਰੇ ਸਕੂਲਾਂ ਦੀਆਂ ਇਮਾਰਤਾਂ ਚ ਬੱਚਿਆਂ ਨੂੰ ਦੋ ਸ਼ਿਫਟਾਂ ਚ ਪੜ੍ਹਾਇਆ ਜਾ ਰਿਹਾ ਹੈ। ਸੂਬੇ ਦੇ ਕਈ ਜ਼ਿਲਿਆਂ ਚ ਸਰਕਾਰੀ ਸਕੂਲਾਂ ਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲ ਜਾਏਗਾ। ਜਿਸ ਦੀ ਜਿਉਂਦੀ ਜਾਗਦੀ ਮਿਸਾਲ ਹੈਰੀਟੇਜ ਸਿਟੀ ਕਪੂਰਥਲਾ ਵਿੱਚ ਸਥਿਤ ਸਰਕਾਰੀ ਮੰਡੀ ਸਕੂਲ ਦੀ ਹਾਲਤ ਦੇਖ ਕੇ ਮਿਲ ਜਾਵੇਗੀ। ਸਕੂਲ ਦੀ ਮਾੜੀ ਹਾਲਤ ਕਾਰਨ ਸਕੂਲ ਵਿੱਚ ਬੱਚਿਆਂ ਨੂੰ ਤੋਪਖਾਨਾ ਸਕੂਲ ਵਿਖੇ ਦੋ ਦੋ ਸ਼ਿਫਟਾਂ ਵਿੱਚ ਪੜ੍ਹਾਇਆ ਜਾ ਰਿਹਾ ਹੈ। ਜਿੱਥੇ ਬੱਚਿਆਂ ਦੀ ਪਹਿਲਾਂ ਤੋਂ ਗਿਣਤੀ ਵੱਧ  ਹੋਣ ਦੇ ਕਾਰਨ ਸਰਕਾਰੀ ਮੰਡੀ ਸਕੂਲ ਦੇ ਬੱਚਿਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisements

ਸੋਮਵਾਰ ਨੂੰ ਕਪੂਰਥਲਾ ਹਲਕੇ ਦੇ ਸੇਵਾਦਾਰ ਅਤੇ ਸਮੇਂ-ਸਮੇਂ ਤੇ ਲੋਕਾਂ ਦੇ ਮਸਲੇ ਉਠਾਉਣ ਵਾਲੇ ਅਵੀ ਰਾਜਪੂਤ ਨੇ ਤੋਪਖਾਨਾ ਸਕੂਲ ਦਾ ਦੌਰਾ ਕਰਦਿਆਂ ਕਿਹਾ ਕਿ ਮਾਮਲਾ ਬਲਾਕ ਅਫਸਰ ਦੇ ਧਿਆਨ ‘ਚ ਹੋਣ ਦੇ ਬਾਵਜੂਦ, ਛੋਟੇ ਛੋਟੇ ਬੱਚਿਆਂ ਦੀ ਸਿੱਖਿਆ ਅਤੇ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ.ਓ.ਵੱਲੋਂ ਵਾਰ-ਵਾਰ ਨੋਟਿਸ ਜਾਰੀ ਕਰਕੇ ਬੱਚਿਆਂ ਦੀ ਪੜ੍ਹਾਈ ਨਾਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਅਵੀ ਰਾਜਪੂਤ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਣ ਲਈ ਭਾਵੇਂ ਹੀ ਸਰਕਾਰ ਅਤੇ ਸਿੱਖਿਆ ਵਿਭਾਗ ਕਈ ਦਾਅਵੇ ਕਰਦਾ ਹੈ।ਪਰ ਹੈਰੀਟੇਜ ਸਿਟੀ ਕਪੂਰਥਲਾ ਵਿੱਚ ਕੁਝ ਸਕੂਲ ਅਜਿਹੇ ਵੀ ਹਨ, ਜਿਨ੍ਹਾਂ ਦੀਆਂ ਖਸਤਾ ਹਾਲ ਇਮਾਰਤਾਂ ਵਿੱਚ ਬੱਚੇ ਪੜਾਈ ਕਰਦੇ ਹਨ। ਸ਼ਹਿਰ ਵਿੱਚ ਸਥਿਤ ਸਰਕਾਰੀ ਮੰਡੀ ਸਕੂਲ ਦੀ ਹਾਲਤ ਕੁਝ ਅਜਿਹੀ ਹੀ ਹੈ ਕਿ ਸਕੂਲ ਦੀ ਛੱਤ ਡਿੱਗ ਚੁੱਕੀ ਹੈ। ਇਹ ਖੰਡਰ ਬਣਨ ਲੱਗੀ ਹੈ।

ਆਜ਼ਾਦੀ ਤੋਂ ਪਹਿਲਾਂ ਬਣੀ ਇਸ ਇਮਾਰਤ ਸੈਂਕੜੇ ਗ਼ਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ। ਜਿਸ ਕਾਰਨ ਬੱਚਿਆਂ ਨੂੰ ਸ਼ਹਿਰ ਦੇ ਤੋਪਖਾਨਾ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ,ਜਿੱਥੇ ਬੱਚਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਵੀ ਰਾਜਪੂਤ ਨੇ ਦੱਸਿਆ ਕਿ ਉਨ੍ਹਾਂ ਨੇ ਦੇਖਿਆ ਕਿ ਤੋਪਖਾਨਾ ਸਕੂਲ ਵਿੱਚ ਪਹਿਲਾ ਤੋਂ ਬੱਚਿਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਮੰਡੀ ਸਕੂਲ ਦੇ ਬੱਚਿਆਂ ਨੂੰ ਉੱਥੇ ਦੋ ਦੋ ਸ਼ਿਫਟਾਂ ਵਿੱਚ ਪੜ੍ਹਾਇਆ ਜਾ ਰਿਹਾ ਹੈ ਅਤੇ ਜਿਨ੍ਹਾਂ ਕਮਰਿਆਂ ਵਿੱਚ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ, ਉਨ੍ਹਾਂ ਕਮਰਿਆਂ ਵਿੱਚ ਨਿਨੀ ਜ਼ਿਆਦਾ ਗਰਮਾ ਹੋਣ ਦੇ ਬਾਵਜੂਦ ਪੱਖਿਆਂ ਦਾ ਕੋਈ ਪ੍ਰਬੰਧ ਨਹੀਂ ਹੈ। ਅਵੀ ਰਾਜਪੂਤ ਨੇ ਕਿਹਾ ਕਿ ਆਦਮੀ ਪਾਰਟੀ ਸੂਬੇ ਵਿੱਚ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਨ ਅਤੇ ਨਵੀਆਂ ਇਮਾਰਤਾਂ ਬਣਾਉਣ ਲਈ ਸਰਕਾਰ ਢੀਂਗਾ ਮਾਰਦੀ ਹੈ, ਪਰ ਜ਼ਮੀਨੀ ਪੱਧਰ ਤੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਇੱਥੇ ਬੱਚਿਆਂ ਦੇ ਲਈ ਬੈਠ ਕੇ ਪੜਾਈ ਕਰਨਾ ਇੱਕ ਗੰਭੀਰ ਮਸਲਾ ਹੈ। ਅਜਿਹਾ ਲੱਗਦਾ ਹੈ ਕਿ ਸਿੱਖਿਆ ਵਿਭਾਗ ਅਤੇ ਸੂਬਾ ਸਰਕਾਰ ਗਹਰੀ ਨਿੰਦ ਵਿੱਚ ਸੋ ਰਹੀ ਹੈ। ਅਵੀ ਰਾਜਪੂਤ ਨੇ ਸਿੱਖਿਆ ਵਿਭਾਗ ਦੇ ਨਾਲ ਸੂਬਾ ਸਰਕਾਰ ਨੂੰ ਇਸ ਪਾਸੇ ਪਹਿਲ ਦੇ ਅਧਾਰ ਤੇ ਧੀਆਂ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਬੱਚਿਆਂ ਦੇ ਉਜਵਲ ਭਵਿੱਖ ਲਈ ਮੰਡੀ ਸਕੂਲ ਦੇ ਬੱਚਿਆਂ ਦੇ ਲਈ ਰਣਧੀਰ ਸਕੂਲ ਵਿੱਚ ਜਗ੍ਹਾ ਦਿੱਤੀ ਜਾਵੇ, ਤਾਂਕਿ ਬੱਚਿਆਂ ਦੀ ਪੜਾਈ ਸਹੀ ਤਰੀਕੇ ਨਾਲ ਹੋ ਸਕੇ।ਇਸ ਮੌਕੇ ਤੇ ਕੁਲਦੀਪਕ ਧਿਰ,ਰਾਜਾ,ਸੁਮੀਤ ਕਪੂਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here