ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 25 ਅਗਸਤ ਨੂੰ ਲੱਗੇਗਾ ਰੁਜ਼ਗਾਰ ਕੈਂਪ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ‘ਮਿਸ਼ਨ ਸੁਨਿਹਰੀ’ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਅਗਵਾਈ ਹੇਠ 25 ਅਗਸਤ 2022 ਨੂੰ ਵਿਸ਼ੇਸ਼ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬੀ.ਪੀ.ਓ. ਸੈਕਟਰ ਵਿੱਚ ਕਸਟਮਰ ਕੇਅਰ ਐਗਜੀਕਿਊਟਿਵ ਦੀ ਭਰਤੀ ਕੀਤੀ ਜਾਵੇਗੀ।  

Advertisements

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਰੋਜ਼ਗਾਰ ਕੈਂਪ ਵਿੱਚ ਟੈਲੀਪਰਫਾਰਮੈਂਸ, ਡਾਕਟਰ ਆਈ.ਟੀ.ਐੱਮ ਪ੍ਰਾਈਵੇਟ ਲਿਮਟਿਡ ਅਤੇ ਟੈਕ. ਮਹਇੰਦਰਾ, ਮੋਹਾਲੀ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ ਅਤੇ ਉਨ੍ਹਾਂ ਵੱਲੋਂ ਬਾਰ੍ਹਵੀਂ ਪਾਸ, ਗਰੈਜੂਏਟ ਲੜਕੇ ਅਤੇ ਲੜਕੀਆਂ ਜੋ ਵਧੀਆ ਕਮਿਊਨੀਕੇਸ਼ਨ ਸਕਿੱਲ ਰੱਖਦੇ ਹੋਣਗੇ ਨੂੰ 2.25 ਲੱਖ ਰੁਪਏ ਸਲਾਨਾਂ ਪੈਕੇਜ ’ਤੇ ਨੌਂਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮਰ 18 ਤੋਂ 35 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਮਿਤੀ 25 ਅਗਸਤ 2022 ਨੂੰ ਸਵੇਰੇ 09:00 ਵਜੇ ਫਾਰਮਲ ਡਰੈੱਸ ਵਿੱਚ ਆਪਣਾ ਰੀਜਿਊਮ, ਆਈ.ਡੀ. ਪਰੂਫ ਅਤੇ ਵਿਦਿਅਕ ਸਰਟੀਫਿਕੇਟਾਂ ਨਾਲ ਨਿੱਜੀ ਤੌਰ ’ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ ਬੀ, ਕਮਰਾ ਨੰਬਰ 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਹਾਜ਼ਰ ਹੋ ਸਕਦੇ ਹਨ।

LEAVE A REPLY

Please enter your comment!
Please enter your name here