
ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟਰੇਸ਼ਨ ਪੰਜਾਬ ਡਾ.ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁੰਹਿਮ ਦੀ ਲਗਾਤਾਰਤਾ ਅਨੁਸਾਰ ਅੱਜ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਸਿਹਤ ਅਫਸਰ ਡਾ.ਸੁਦੇਸ਼ ਰਾਜਨ ਦੀ ਅਗਵਾਈ ਹੇਠ ਬਲਾਕ ਟਾਂਡਾ ਵਿਖੇ 09 ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਲਏ ਗਏ ਜਿਨਾਂ’ਚ ਦੁੱਧ ਦੇ 04,ਪਨੀਰ ਦੇ 02, ਮਿਠਾਈਆਂ ਦੇ 02 ਅਤੇ ਕਰੀਮ ਦਾ 01 ਸੈਂਪਲ ਸ਼ਾਮਿਲ ਹਨ ਜਿਨ੍ਹਾਂ ਨੂੰ ਕਿ ਟੈਸਟਿੰਗ ਲਈ ਫੂਡ ਲੈਬ ਖਰੜ ਵਿੱਚ ਭੇਜੇ ਜਾਣਗੇ ਅਤੇ ਰਿਪੋਰਟ ਆਉਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਜ਼ਿਲ੍ਹਾ ਸਿਹਤ ਅਫਸਰ ਡਾ.ਸੁਦੇਸ਼ ਰਾਜਨ ਨੇ ਦੱਸਿਆ ਕਿ ਖਾਦ ਪਦਾਰੱਥਾਂ ਦੀ ਸੈਂਪਲਿੰਗ ਦੀ ਵਿਸ਼ੇਸ਼ ਮੁੰਹਿਮ 26 ਅਗਸਤ 2022 ਤੱਕ ਜਾਰੀ ਰਹੇਗੀ । ਇਸ ਮੌਕੇ ਉਨਾਂ ਦੁਕਾਨਦਾਰਾਂ ਨੂੰ ਸਾਫ-ਸੁਥਰੀਆਂ ਅਤੇ ਮਿਆਰੀ ਖਾਧ ਪਦਾਰਥਾਂ ਨੂੰ ਲੋਕਾਂ ਨੂੰ ਵੇਚਣ ਦੀ ਅਪੀਲ ਕੀਤੀ। ਇਸ ਮੌਕੇ ਉਨਾਂ ਨਾਲ ਫੂਡ ਸੇਫਟੀ ਅਫਸਰ ਸ਼੍ਰੀ ਰਮਨ ਵਿਰਦੀ ਹਾਜ਼ਰ ਸਨ ।












