ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲਿਆਂ ਲਈ ਅਰਜ਼ੀਆਂ ਮੰਗੀਆਂ

ਪਟਿਆਲਾ, ( ਦ ਸਟੈਲਰ ਨਿਊਜ਼)। ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਹੈ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 8 ਸਤੰਬਰ ਨੂੰ ਸਵੇਰੇ 10.00 ਵਜੇ ਲੈਕਚਰ ਹਾਲ, ਭਾਸ਼ਾ ਭਵਨ, ਪਟਿਆਲਾ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਬਲਿਆਂ ਵਿੱਚ ਭਾਗ ਲੈਣ ਲਈ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਰਾਹੀਂ ਨਿਰਧਾਰਤ ਪ੍ਰੋਫਾਰਮੇ ਉਤੇ ਭਰ ਕੇ ਐਂਟਰੀਆਂ 31 ਅਗਸਤ ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਦਸਤੀ ਪਹੁੰਚਾ ਸਕਦੇ ਹਨ।

Advertisements

ਚੰਦਨਦੀਪ ਕੌਰ ਨੇ ਅੱਗੇ ਦੱਸਿਆ ਕਿ ਸਾਹਿਤ ਸਿਰਜਣ (ਕਵਿਤਾ, ਲੇਖ, ਕਹਾਣੀ) ਅਤੇ ਕਵਿਤਾ ਗਾਇਨ ਮੁਕਬਲਿਆਂ ਵਿਚੋਂ ਪਹਿਲੇ ਦੂਜੇ ਤੀਜੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵਲੋਂ ਕ੍ਰਮਵਾਰ 1000, 750, 500 ਰੁਪਏ ਦੇ ਇਨਾਮ ਦਿੱਤੇ ਜਾਣਗੇ ਅਤੇ ਪਹਿਲੇ ਦੂਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿਚ ਭਾਗ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਬਲਿਆਂ ਵਿਚ ਦਸਵੀਂ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। 

LEAVE A REPLY

Please enter your comment!
Please enter your name here