*ਸ਼ਹਿਰ ‘ਚ ਸਵੇਰੇ ਸ਼ਾਮ ਕਰਵਾਈ ਜਾਵੇਗੀ ਫਾਗਿੰਗ* 

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜ੍ਹੀਆਂ। ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਅੰਨੂਪਮਾ ਕਲੇਰ ਨੇ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ  ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨੰਦਿਤਾ ਖੁੱਲਰ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਅੰਨੂਪਮਾ ਕਲੇਰ ਨੂੰ ਦੱਸਿਆ ਕਿ ਬਰਸਾਤੀ ਮੌਸਮ ਨੂੰ ਦੇਖਦਿਆਂ ਸ਼ਹਿਰ ਵਿਚ ਮੱਛਰਾਂ ਦੀ ਭਰਮਾਰ ਹੈ ਜਿਸ ਕਾਰਨ ਡੇਂਗੂ ਮਲੇਰੀਆ ਵਰਗੀਆਂ ਬੀਮਾਰੀਆਂ ਫੈਲਣ ਦਾ ਖਦਸ਼ਾ ਹੈ।

Advertisements

ਮੈਡਮ ਅੰਨੂਪਮਾ ਕਲੇਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਨੂੰ ਮੱਛਰਾਂ ਤੋਂ ਨਿਜਾਤ ਦਿਵਾਉਣ ਲਈ ਸਵੇਰੇ ਸ਼ਾਮ ਫਾਗਿੰਗ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਦੇ ਘਰ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਣ ਕੀਤਾ ਜਾਵੇਗਾ।ਇਸ ਮੌਕੇ ਏਐਮੳ ਕਮਲ ਬਲਰਾਜ,ਐਸ ਆਈ ਗੁਰਬੀਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here