ਨਿਊ ਚੰਡੀਗੜ੍ਹ ‘ਚ ਕੈਂਸਰ ਹਸਪਤਾਲ ਖੁੱਲ੍ਹਣ ਨਾਲ ਮਰੀਜ਼ਾਂ ਨੂੰ ਵਾਜਬ ਕੀਮਤ ਤੇ ਮਿਲੇਗਾ ਇਲਾਜ: ਉਮੇਸ਼ ਸ਼ਾਰਦਾ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ। ਭਾਜਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਨਿਊ ਚੰਡੀਗੜ੍ਹ ਇਲਾਕੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਂਸਰ ਹਸਪਤਾਲ ਦੇ ਉਦਘਾਟਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਹਸਪਤਾਲ ਦੀ ਮਹੱਤਤਾ ਇਹ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਵਿੱਚ ਕੈਂਸਰ ਦੇ ਮਰੀਜਾਂ ਦੀ ਗਿਣਤੀ ਵਧਦੀ ਜਾ ਰਹੀ ਸੀ।ਆਲਮ ਇਹ ਹੋ ਗਿਆ ਸੀ ਕਿ ਬਠਿੰਡਾ ਤੋਂ ਸ਼ੁਰੂ ਹੋਣ ਵਾਲੀ ਇੱਕ ਟਰੇਨ ਨੂੰ ਕੈਂਸਰ ਟਰੇਨ ਦੇ ਨਾਂ ਨਾਲ ਹੀ ਜਾਣਿਆ ਜਾਣ ਲੱਗਾ ਸੀ।ਇਸ ਮੁਸ਼ਕਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਐਮ ਮੋਦੀ ਨੇ ਇਸ ਅਤਿ-ਆਧੁਨਿਕ ਹਸਪਤਾਲ ਦਾ ਨਿਰਮਾਣ ਕਰਨ ਤੇ ਪੂਰਾ ਧਿਆਨ ਕੇਂਦਰਿਤ ਕੀਤਾ। ਸ਼ਾਰਦਾ ਨੇ ਦੱਸਿਆ ਕਿ ਇਸ ਹਸਪਤਾਲ ਚ ਪੰਜਾਬ ਤੋਂ ਬਾਹਰ ਜਾ ਕੇ ਮਹਿੰਗਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਆਪਣੇ ਸੂਬੇ ਚ ਹੀ ਕੈਂਸਰ ਦਾ ਇਲਾਜ ਮਿਲੇਗਾ ਅਤੇ ਉਹ ਵੀ ਉਸ ਖਰਚੇ ਤੇ ਜਿਸ ਨੂੰ ਉਹ ਝੱਲਣ ਦੇ ਸਮਰੱਥ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਕੇਂਦਰ ਸਰਕਾਰ ਨੇ ਬਣਵਾਇਆ ਹੈ ਅਤੇ ਇਸ ਤੇ 660 ਰੁਪਏ ਤੋਂ ਵੱਧ ਦਾ ਖਰਚਾ ਹੈ ਆਇਆ ਹੈ।

Advertisements

300 ਬੈਡ ਵਾਲੇ ਇਸ ਅਤਿ-ਆਧੁਨਿਕ ਹਸਪਤਾਲ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਹਰ ਤਰ੍ਹਾਂ ਦੇ ਕੈਂਸਰ ਦਾ ਅਤਿ-ਆਧੁਨਿਕ ਇਲਾਜ ਸੰਭਵ ਹੋਵੇਗਾ।ਭਾਵੇਂ ਉਹ ਕੈਂਸਰ ਦੀ ਸਰਜਰੀ ਹੋਵੇ,ਰੇਡੀਓਥੈਰੇਪੀ ਜਾਂ ਮੈਡੀਕਲ ਓਨਕੋਲੋਜੀ,ਇਸ ਹਸਪਤਾਲ ਦੇ ਮਰੀਜ਼ ਕੀਮੋਥੈਰੇਪੀ,ਇਮਿਊਨੋਥੈਰੇਪੀ ਅਤੇ ਬੋਨ ਮੈਰੋ ਟਰਾਂਸਪਲਾਂਟ ਤੱਕ ਹੋ ਸਕੇਗਾ। ਸ਼ਾਰਦਾ ਨੇ ਭਰੋਸਾ ਪ੍ਰਗਟਾਇਆ ਕਿ ਨਵੇਂ ਚੰਡੀਗੜ੍ਹ ਦਾ ਇਹ ਕੈਂਸਰ ਹਸਪਤਾਲ ਕੈਂਸਰ ਦੇ ਇਲਾਜ ਦਾ ਨਵਾਂ ਕੇਂਦਰ ਬਣੇਗਾ।ਇਸ ਤੋਂ ਪਹਿਲਾਂ 2018 ਤੋ ਹੀ ਸੰਗਰੂਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤਾ ਹੋਇਆ 100 ਬੈਡ ਦਾ ਹਸਪਤਾਲ ਵੀ ਮਰੀਜ਼ਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕਰਦਾ ਰਹੇਗਾ। ਇਸ ਵਿੱਚ ਨਾ ਸਿਰਫ ਪੰਜਾਬ ਬਲਕਿ ਹਰਿਆਣਾ ਅਤੇ ਹੋਰ ਗੁਆਂਢੀ ਸੂਬਿਆਂ ਦੇ ਕੈਂਸਰ ਦੇ ਮਰੀਜ਼ਾਂ ਦਾ ਵੀ ਵਾਜਬ ਕੀਮਤ ਤੇ ਇਲਾਜ ਸੰਭਵ ਹੋ ਸਕੇਗਾ। ਸ਼ਾਰਦਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 2014 ਵਿੱਚ ਸੱਤਾ ਸੰਭਾਲਣ ਦੇ ਬਾਅਦ ਤੋਂ ਹੀ ਕੈਂਸਰ ਦੇ ਇਲਾਜ ਨੂੰ ਘੱਟ ਤੋਂ ਘੱਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਦੇਸ਼ ਭਰ ਦੇ ਆਮ ਲੋਕਾਂ ਨੂੰ ਇਸ ਲਾਇਲਾਜ ਬਿਮਾਰੀ ਤੋਂ ਛੁਟਕਾਰਾ ਦਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਅਸਮਾਨ ਛੂਹ ਰਹੇ ਮਹਿੰਗੇ ਇਲਾਜ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਕੈਂਸਰ ਦਾ ਇਲਾਜ ਆਯੁਸ਼ਮਾਨ ਭਾਰਤ ਯੋਜਨਾ ਦਾ ਇੱਕ ਵੱਡਾ ਹਿੱਸਾ ਹੈ।ਇਸ ਦੇ ਤਹਿਤ ਹਰ ਸਾਲ ਸਿਹਤ ਬੀਮਾ ਕਵਰ 5 ਲੱਖ ਰੁਪਏ ਪ੍ਰਤੀ ਪਰਿਵਾਰ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੇ ਮਿਲੇਗਾ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਰਜਿਸਟਰਡ ਹਸਪਤਾਲਾਂ ਵਿੱਚ ਕੀਮੋਥੈਰੇਪੀ ਅਤੇ ਰੇਡੀਓਥੈਰੇਪੀ ਦੇ ਨਾਲ-ਨਾਲ ਸਰਜੀਕਲ ਓਨਕੋਲੋਜੀ ਨੂੰ ਵੀ ਕੈਂਸਰ ਦੇ ਇਲਾਜ ਵਿੱਚ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਯੋਜਨਾ ਤਹਿਤ ਕੈਂਸਰ ਦੇ ਇਲਾਜ ਦੀਆਂ ਸਹੂਲਤਾਂ ਸਾਰੇ ਮੈਡੀਕਲ ਕਾਲਜਾਂ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਨਾਲ ਹੀ ਇਸ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਯੋਜਨਾ ਤਹਿਤ ਓਨਕੋਲੋਜੀ ਨੂੰ ਸਾਰੇ ਨਵੇਂ ਏਮਜ਼ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਜਾ ਚੁੱਕਾ ਹੈ।

LEAVE A REPLY

Please enter your comment!
Please enter your name here