ਵਿੱਤੀ ਸਹਾਇਤਾ ਸਕੀਮਾਂ ਤਹਿਤ ਲੱਗੇ ਸੁਵਿਧਾ ਕੈਂਪ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਗਏ। ਇਸ ਸਬੰਧ ਵਿਚ ਬਲਾਕ ਭੂੰਗਾ ਦੇ ਕਸਬਾ ਹਰਿਆਣਾ, ਬਲਾਕ ਮੁਕੇਰੀਆਂ ਦੇ ਪਿੰਡ ਫੱਤੂਵਾਲ, ਬਲਾਕ ਤਲਵਾੜਾ ਦੇ ਪਿੰਡ ਬਹਿ ਨੰਗਲ ਤੇ ਬਲਾਕ ਗੜ੍ਹਸ਼ੰਕਰ ਦੇ ਪਿੰਡ ਗੜੀ ਮਨਸੋਵਾਲ ਵਿਚ ਸਬੰਧਤ ਬਲਾਕ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਧੀਨ ਕੰਮ ਕਰ ਰਹੇ ਸਟਾਫ਼ ਵਲੋਂ ਸੁਵਿਧਾ ਕੈਂਪ ਲਗਾਏ ਗਏ।

Advertisements


ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਉਕਤ ਬਲਾਕਾਂ ਵਿਚ ਲਗਾਏ ਸੁਵਿਧਾ ਕੈਂਪਾਂ ਵਿਚ 180 ਵਿਅਕਤੀਆਂ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਤੇ ਦਿਵਿਆਂਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਗਏ।

LEAVE A REPLY

Please enter your comment!
Please enter your name here