ਜ਼ਿਲ੍ਹਾ ਅਤੇ ਸੈਸ਼ਨ ਜੱਜ, ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜ਼ੇਲ੍ਹ ਦਾ ਕੀਤਾ ਗਿਆ ਦੌਰਾ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਸ਼੍ਰੀ ਵੀਰਇੰਦਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ— ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਜੇਲ੍ਹ ਸੁਪਰਡੰਟ ਸ਼੍ਰੀ ਪਰਵਿੰਦਰ ਸਿੰਘ ਸਿੰਘ ਵੀ ਹਾਜ਼ਰ ਸਨ । ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ਼੍ਰੀ ਗਗਨ ਗੋਕਲਾਨੀ, ਸ਼੍ਰੀ ਬਿਪਨ ਵਧਾਵਨ, ਅਤੇ ਮਿਸ ਸਭਾ ਯਾਦਵ ਪੈਨਲ ਐਡਵੋਕੇਟ ਵੀ ਮੌਕੇ ਤੇ ਹਾਜ਼ਰ ਸਨ । ਇਸ ਮੌਕੇ ਜੱਜ ਸਾਹਿਬ ਨੇ ਜੇਲ੍ਹ ਵਿਭਾਗ ਦੇ ਡਾਕਟਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਕਿ ਜੇਲ੍ਹ ਵਿੱਚ ਮੌਜੂਦ ਬੰਦੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਦਵਾਈਆਂ ਦੇ ਨਾਲ ਨਾਲ ਡਾਕਟਰੀ ਹਦਾਇਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜ਼ੋ ਜੇਲ੍ਹ ਵਿੱਚ ਕਿਸੇ ਵੀ ਬੰਦੀ ਨੂੰ ਜਾਂ ਜੇਲ੍ਹ ਸਟਾਫ ਨੂੰ ਕਿਸੇ ਕਿਸਮ ਦੀ ਕੋਈ ਸਿਹਤ ਪੱਖੋਂ ਦਿੱਕਤ ਪੇਸ਼ ਨਾ ਆਵੇ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਜੇਲ੍ਹ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਬਾਰੇ ਅਤੇ ਖੇਡਾਂ ਕਰਵਾਉਣ ਬਾਰੇ ਵੀ ਖਾਸ ਤਵੱਜੋਂ ਦੇ ਕੇ ਆਖਿਆ ਕਿ ਇਸ ਵਿਸ਼ੇ ਨੁੂੰ ਗੰਭੀਰਤਾ ਨਾਲ ਲਿਆ ਜਾਵੇ ।

Advertisements

ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇੱਥੇ ਅੱਜ ਇਸ ਜੇਲ੍ਹ ਵਿੱਚ ਇੱਕ ਬਾਲ ਉਮਰ ਦੇ ਹਵਾਲਾਤੀ ਨੂੰ ਮਿਲੇ ਜਿਸ ਦਾ ਨਾਮ ਹਰਵਿੰਦਰ ਸਿੰਘ ਪੁੱਤਰ ਚਮਨ ਸਿੰਘ ਪਿੰਡ ਟੇਂਡੀਵਾਲਾ ਹੈ ਮੁੱਕਦਮਾ ਨੰਬਰ 49/2022 ਵਿੱਚ ਇਸ ਜੇਲ੍ਹ ਵਿੱਚ ਆਇਆ ਹੈ । ਸੈਸ਼ਨਜ਼ ਜੱਜ ਸਾਹਿਬ ਨੇ ਇਸ ਬੱਚੇ ਦੀ ਉਮਰ ਬਾਰੇ ਖਾਸ ਜਾਣਕਾਰੀ ਲੈਣ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਇਸ ਬੱਚੇ ਦੀ ਉਮਰ 18 ਸਾਲ ਤੋਂ ਘੱਟ ਪਾਈ ਜਾਂਦੀ ਹੈ ਤਾਂ ਇਸ ਨੂੰ ਤੁਰੰਤ ਜੁਵਿਨਾਇਲ ਹੋਮ/ਓਬਸਰਵੇਸ਼ਨ ਹੋਮ ਭੇਜਿਆ ਜਾਵੇ ਤਾਂ ਜੋ ਇਸ ਨਾਲ ਇਸ ਛੋਟੀ ਉਮਰ ਦੇ ਬੱਚੇ ਨਾਲ ਇਨਸਾਫ ਹੋ ਸਕੇ । ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸੰਗੀਨ ਜੁਰਮਾਂ ਵਿੱਚ ਜੇਲ੍ਹ ਵਿੱਚ ਚੱਕੀਆਂ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕੀਤੀ ।

ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ । ਇਸ ਦੇ ਨਾਲ ਜੱਜ ਸਾਹਿਬ ਨੇ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਇੱਥੋਂ ਵਿਦਾਇਗੀ ਲਈ ।

LEAVE A REPLY

Please enter your comment!
Please enter your name here