ਦੇਸ਼ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ  ਲਗਾਤਾਰ ਕੰਮ ਕਰ ਰਹੀ ਹੈ ਮੋਦੀ ਸਰਕਾਰ-ਸ਼ਾਮ ਸੁੰਦਰ ਅਗਰਵਾਲ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਵੀਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਤਾਂ ਜੋ ਹਰ ਨਾਗਰਿਕ ਨੂੰ ਮਿਆਰੀ ਡਾਕਟਰੀ ਸਹੂਲਤਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਹੋਮੀ ਭਾਭਾ ਕੈਂਸਰ ਦੇ ਹਸਪਤਾਲ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਦਘਾਟਨ ਕਰਨ ਦਾ ਸਵਾਗਤ ਕਰਦੇ ਹੋਏ ਕਿਹਾ ਕਿਦੇਸ਼ ਅੱਜ ਅਜ਼ਾਦੀ ਦੇ ਅੰਮ੍ਰਿਤ ਕਲ ਵਿੱਚ ਨਵੇਂ ਸੰਕਲਪਾਂ ਨੂੰ ਪ੍ਰਾਪਤ ਕਰ ਰਿਹਾ ਹੈ।ਹੋਮੀ ਭਾਭਾ ਹਸਪਤਾਲ ਪੰਜਾਬ, ਹਰਿਆਣਾ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਲਾਹੇਵੰਦ ਸਾਬਤ ਹੋਣ ਵਾਲਾ ਹੈ।

Advertisements

ਅਗਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਇਹ ਸੰਦੇਸ਼ ਦਿੱਤਾ ਹੈ ਕਿ ਜਦੋਂ ਭਾਰਤ ਦੇ ਲੋਕਾਂ ਨੂੰ ਇਲਾਜ ਦੇ ਲਈ ਆਧੁਨਿਕ ਹਸਪਤਾਲ ਮਿਲਣਗੇ ਅਤੇ ਆਧੁਨਿਕ ਸਹੂਲਤਾਂ ਮਿਲਣਗੀਆਂ ਤਾਂ ਉਹ ਜਲਦੀ ਠੀਕ ਹੋ ਹੋਣਗੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਮਿਲੇਗੀ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਭਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਯਕੀਨੀ ਹੋ ਸਕੇ ਅੱਜ ਹਰ ਨਾਗਰਿਕ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣ।ਉਨ੍ਹਾਂ ਕਿਹਾ ਕਿ ਕੋਈ ਬਿਮਾਰੀ ਕਹਿ ਕੇ ਨਹੀਂ ਆਉਂਦੀ।ਉਨ੍ਹਾਂ ਆਸ ਪ੍ਰਗਟਾਈ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਆਉਣ ਵਾਲੇ ਸਮੇਂ ਵਿੱਚ ਸਾਰਿਆਂ ਨੂੰ ਲਾਭ ਪਹੁੰਚਾਏਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਰਤ ਦੇ ਲੋਕਾਂ ਲਈ ਹਮੇਸ਼ਾ ਨਵੀਆਂ ਨਵੀਆਂ ਸਕੀਮਾਂ ਲਿਆ ਰਹੀ ਹੈ,ਜੋ ਕੰਮ 70 ਸਾਲਾਂ ਵਿੱਚ ਨਹੀਂ ਹੋਏ,ਉਹ 8 ਸਾਲਾਂ ਵਿੱਚ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਲਈ ਸਸਤਾ ਇਲਾਜ ਹੋਵੇ ਅਤੇ ਸਾਰੀਆਂ ਸਹੂਲਤਾਂ ਮਿਲਣ ਇਸ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਅਗਰਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਮੌਜੂਦਾ ਮੋਦੀ ਸਰਕਾਰ ਸਿਹਤ ਖੇਤਰ ਨੂੰ ਵਰਗਾ ਵਿੱਚ ਵੰਡਣ ਕੇ ਡਿੱਝਾਂ ਦੀ ਬਜਾਏ ਸਮੁੱਚੇ ਤੌਰ ਤੇ ਦੇਖ ਰਹੀ ਹੈ।ਮੋਦੀ ਸਰਕਾਰ ਸਵੱਛ ਭਾਰਤ ਦੀ ਦਿਸ਼ਾ ਵਿੱਚ ਚੌਤਰਫਾ ਰਣਨੀਤੀ ਤੇ ਕੰਮ ਕਰ ਰਹੀ ਹੈ।ਸਿਹਤ ਸਬੰਧੀ ਜਰੂਰਤਾਂ ਨੂੰ ਸਮਝਦੇ ਹੋਏ ਹੈਲਥ ਸੈਕਟਰ ਨੱਕ ਜੁੜੇ ਅਭਿਆਨਾ ਵਿੱਚ ਸਵੱਛਤਾ ਮੰਤਰਾਲਾ,ਆਯੂਸ਼ ਮੰਤਰਾਲਾ,ਰਸਾਇਣ ਅਤੇ ਖਾਦ ਮੰਤਰਾਲਾ,ਖਪਤਕਾਰ ਮਾਮਲਿਆਂ ਦਾ ਮੰਤਰਾਲਾ ਅਤੇ ਮਹਿਲਾ ਮੰਤਰਾਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਵੀ ਸ਼ਾਮਲ ਕੀਤਾ ਗਿਆ।ਇਨ੍ਹਾਂ ਸਾਰੇ ਮੰਤਰਾਲਿਆਂ ਨੂੰ ਮਿਲਾ ਕੇ ਚਾਰ ਥੰਮ੍ਹਾਂ ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦੀ ਸਿਹਤ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here