ਲੰਪੀ ਸਕਿੰਨ ਬਿਮਾਰੀ ਤੋਂ ਬਚਾਅ, ਇਲਾਜ ਅਤੇ ਜਾਗਰੂਕਤਾ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ – ਡਿਪਟੀ ਕਮਿਸ਼ਨਰ

ਫਿਰੋਜ਼ਪੁਰ ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੰਨ ਬਿਮਾਰੀ ਬਾਰੇ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾ ਵਿੱਚ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕਤਾ ਅਤੇ ਇਲਾਜ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਲੋਕਾਂ ਨੂੰ ਲੰਪੀ ਸਕਿੰਨ ਬਿਮਾਰੀ ਬਾਰੇ ਜਾਣਕਾਰੀ ਤੇ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋ ਅਲੱਗ ਰੱਖਣ ਬਾਰੇ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਬਿਮਾਰ ਪਸ਼ੂਆਂ ਦਾ ਇਲਾਜ ਕਰਨ ਦੇ ਨਾਲ-ਨਾਲ ਅਤੇ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਨਾਲ ਮਰ ਚੁੱਕੇ ਪਸ਼ੂਆਂ ਨੂੰ ਦਫਨਾਉਣ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਇੰਨ੍ਹਾਂ ਪਸ਼ੂਆਂ ਦੇ ਮਰਨ ਕਾਰਨ ਬਾਕੀ ਪਸ਼ੂਆਂ ਵਿੱਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Advertisements

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 5046 ਪਸ਼ੂ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਏ ਅਤੇ 4762 ਪਸ਼ੂ ਬਿਮਾਰੀ ਤੋ ਤੰਦਰੁਸਤ ਵੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁਲ 15200 ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ, ਅਤੇ ਬਾਕੀ ਰਹਿੰਦੀ ਵੈਕਸੀਨੇਸ਼ਨ ਲਗਾਉਣ ਦਾ ਕੰਮ ਜਾਰੀ ਹੈ।

LEAVE A REPLY

Please enter your comment!
Please enter your name here