ਡਿਪਟੀ ਕਮਿਸ਼ਨਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2022 ਦੀਆਂ ਤਿਆਰੀਆਂ ਦਾ ਜਾਇਜ਼ਾ

ਕਪੂਰਥਲਾ, (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ  ਐਸ ਪੀ ਆਂਗਰਾ ਤੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਖਿਡਾਰੀਆਂ ਦੇ ਖਾਣ-ਪੀਣ, ਸੁਰੱੱਖਿਆ, ਆਵਾਜਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਦੱਸਣਯੋਗ ਹੈ ਕਿ ਜਿਲ੍ਹੇ ਵਿਚ ਇਨ੍ਹਾਂ ਖੇਡਾਂ ਦੀ ਸ਼ੁਰੂਆਤ 30 ਅਗਸਤ ਤੋਂ ਕਪੂਰਥਲਾ ਬਲਾਕ ਦੀਆਂ ਖੇਡਾਂ ਨਾਲ ਹੋਵੇਗੀ, ਜਿਸ ਸਬੰਧੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ। ਕਪੂਰਥਲਾ ਬਲਾਕ ਲਈ ਖੇਡਾਂ 30 ਤੇ 31 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਜਦਕਿ ਫਗਵਾੜਾ ਬਲਾਕ ਵਿਖੇ ਪਹਿਲੀ ਤੇ 2 ਸਤੰਬਰ  ਸਰਕਾਰੀ ਸਕੂਲ ਲੜਕੇ ਫਗਵਾੜਾ ਵਿਖੇ ਮੁਕਾਬਲੇ ਹੋਣਗੇ।

Advertisements

ਸੁਲਤਾਨਪੁਰ ਲੋਧੀ ਵਿਖੇ 3 ਤੇ 4 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ , ਨਡਾਲਾ ਬਲਾਕ ਲਈ 5 ਤੇ 6 ਸਤੰਬਰ ਨੂੰ ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ , ਖੱਸਣ ਤੇ ਢਿਲਵਾਂ ਬਲਾਕ ਦੀਆਂ ਖੇਡਾਂ 5 ਤੇ 6 ਸਤੰਬਰ  ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਵਿਖੇ ਹੋਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਲਈ ਲੋਗੋ ਜਾਰੀ ਕਰਨ ਦੇ ਨਾਲ-ਨਾਲ ਪ੍ਰਸਿੱਧ ਪੰਜਾਬੀ ਗਾਇਕਾਂ ਅੰਮ੍ਰਿਤ ਮਾਨ ਤੇ ਰਣਜੀਤ ਬਾਵਾ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਥੀਮ ਗੀਤ ਵੀ ਗਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ 14 ਤੋਂ 40 ਸਾਲ ਉਮਰ ਵਰਗ ਦੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਲਈ ਪਿੰਡ ਪੱਧਰ ’ਤੇ ਲੋਕਾਂ ਨੂੰ ਖੇਡਾਂ ਬਾਰੇ ਜਾਣੂੰ ਕਰਵਾਉਣ। ਦੱਸਣਯੋਗ ਹੈ ਕਿ ਇਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਵਾਸਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਹੈਲਪ ਡੈਸਕ ਵੀ ਬਣਾਇਆ ਗਿਆ ਹੈ, ਜਿੱਥੇ 30 ਅਗਸਤ ਤੱਕ ਰਜਿਸਟ੍ਰੇਸ਼ਨ ਬਿਲਕੁਲ ਮੁਫਤ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here