18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਕੋਵਿਡ ਟੀਕਾਕਰਨ ਸਿਰਫ 30 ਸੰਤਬਰ ਤੱਕ ਹੀ ਮੁਫਤ: ਡਾ.ਸੀਮਾ ਗਰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੀਸਰੀ ਡੋਜ਼ (ਬੂਸਟਰ ਡੋਜ਼) 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ 30 ਸੰਤਬਰ ਤੱਕ ਹੀ ਮੁਫਤ ਲਗਾਈ ਜਾਵੇਗੀ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਜਿਲ੍ਹਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਨੇ ਦੱਸਿਆ ਕਿ 12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਤੀਸਰੀ ਡੋਜ਼ ਸਿਰਫ 30 ਸੰਤਬਰ ਤੱਕ ਹੀ ਮੁਫਤ ਲਗਾਈ ਜਾਵੇਗੀ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਜੀ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਕੇਸ਼ੋ ਮੰਦਰ ਹੁਸ਼ਿਆਰਪੁਰ ਵਿਖੇ 1 ਤੋਂ 30 ਸਤੰਬਰ ਤੱਕ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ 18 ਤੋਂ  59 ਸਾਲ ਵਾਲਿਆਂ ਦੀ ਤੀਸਰੀ ਡੋਜ਼ ਲਈ ਕੋਵਿਡ ਵੈਕਸੀਨੇਸ਼ਨ ਕੀਤੀ ਜਾਵੇਗੀ। ਇਸਦੇ ਨਾਲ ਹੀ ਜੇਕਰ ਕਿਸੇ ਦੀ ਪਹਿਲੀ ਅਤੇ ਦੂਜੀ ਡੋਜ਼ ਰਹਿੰਦੀ ਹੈ ਉਹ ਵੀ ਇਹਨਾਂ ਵਿਸ਼ੇਸ਼ ਕੈਂਪਾ ਦਾ ਲਾਭ ਉਠਾ ਸਕਦੇ ਹਨ।

Advertisements

ਡਾ.ਸੀਮਾ ਗਰਗ ਨੇ ਦੱਸਿਆ ਕਿ ਇਹਨਾਂ ਕੈਂਪਾਂ ਤੋਂ ਇਲਾਵਾ ਵੀ ਕੰਮ ਵਾਲੇ ਦਿਨਾਂ ਵਿੱਚ ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਲਗਵਾਏ ਜਾ ਸਕਦੇ ਹਨ।  ਇਸਦੇ ਨਾਲ ਹੀ ਕੋਵਿਡ ਅਨੁਰੂਪ ਵਿਵਹਾਰ (ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ) ਦੀ ਪਾਲਣਾ ਕਰਨਾ ਵੀ ਬਹੁਤ ਜਰੂਰੀ ਹੈ।

LEAVE A REPLY

Please enter your comment!
Please enter your name here