ਪਰਿਵਾਰ ਵਲੌਂ ਪਿਆਰਾ ਸਿੰਘ ਦੇ ਨੇਤਰ ਸੰਸਥਾ ਨੂੰ ਕੀਤੇ ਦਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਨਿਵਾਸੀ ਪਿਆਰਾ ਸਿੰਘ ਦੇ ਅਕਾਲ ਚਲਾਣਾ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਵਲੌਂ ਉਹਨਾਂ ਦੇ ਨੇਤਰਦਾਨ ਦੇ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ। ਇਸ ਸਮੇਂ ਉਹਨਾਂ ਦੇ ਸਪੁੱਤਰ ਸੰਦੀਪ ਅਤੇ ਹੋਰ ਪਰਿਵਾਰਕ ਮੈਂਬਰ ਹਾਜਰ ਸਨ। ਇਸ ਸਮੇਂ ਸੰਸਥਾ ਦੇ ਪੈਨਰਨ ਪ੍ਰੌ. ਬਹਾਦਰ ਸਿੰਘ ਸੁਨੇਤ, ਜਰਨਲ ਸਕੱਤਰ ਇੰਜ ਬਲਜੀਤ ਸਿੰਘ,ਜਸਵੀਰ ਸਿੰਘ ਮੈਡਮ ਸੰਤੋਸ਼ ਸੈਣੀ ਨੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ।

Advertisements

ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਸੰਸਥਾ ਦੇ ਮੈਂਬਰਾ ਨੇ ਦੱਸਿਆ ਕਿ ਪਿਆਰਾ ਸਿੰਘ ਦੇ ਨੇਤਰ ਥਿੰਦ ਆਈ ਹਸਪਤਾਲ ਜਲੰਧਰ ਭੇਜੇ ਜਾਣਗੇ ਅਤੇ ਦੋ ਨੇਤਰਹੀਣ ਵਿਅਕਤੀਆਂ ਨੂੰ ਲਗਵਾਏ ਜਾਣਗੇ।

LEAVE A REPLY

Please enter your comment!
Please enter your name here