ਨੇਤਰਦਾਨ ਸੰਸਥਾ ਵਲੋਂ ਨਾਈਸ ਕੰਪਿਊਟਰ ਸੈਂਟਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਰਾਸ਼ਟਰੀ ਨੇਤਰਦਾਨ ਜਾਗਰੁਕਤਾ ਪੰਦਰਵਾੜਾ ਜੋ ਕਿ 25 ਅਗਸਤ ਤੋਂ 8 ਸਤੰਬਰ 2022 ਤੱਕ ਮਨਾਇਆ ਜਾ ਰਿਹਾ ਹੈ ਦੇ ਤਹਿਤ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵਲੋਂ ਬਹਾਦਰਪੁਰ ਚੌਂਕ ਹੁਸ਼ਿਆਰਪੁਰ ਦੇ ਨਜ਼ਦੀਕ ਨਾਈਸ ਕੰਪਿਊਟਰ ਸੈਂਟਰ ਵਿਖੇ ਨੇਤਰਦਾਨ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੰਸਥਾ ਦੇ ਮੈਂਬਰਾ ਨੇ ਵਿਦਿਆਰਥੀਆਂ ਨੂੰ ਨੇਤਰਦਾਨ ਕਰਨ ਪ੍ਰਤੀ ਜਾਗਰੁਕ ਕੀਤਾ।

Advertisements

ਨਾਈਸ ਕੰਪਿਊਟਰ ਸੈਂਟਰ ਦੇ ਮੁਖੀ ਅਤੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਸਕੱਤਰ ਪੇ੍ਰਮ ਸੈਣੀ ਨੇ ਨੇਤਰਦਾਨ ਕਰਨ ਸੰਬਧੀ ਵਿਦਿਆਰਥੀਆ ਦੇ ਸਵਾਲਾਂ ਦਾ ਜਵਾਬ ਦਿੰਦਿਆ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਨੇਤਰਹੀਣਤਾ ਨੂੰ ਖਤਮ ਕੀਤਾ ਜਾ ਸਕੇ।ਇਸ ਮੌਕੇ ਨੇਤਰਦਾਨ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ , ਸੀਨੀਅਰ ਉਪ ਪ੍ਰਧਾਨ ਸ ਜਸਵੀਰ ਸਿੰਘ ,ਉਪ ਪ੍ਰਧਾਨ ਸੁਰੇਸ਼ ਕਪਾਟੀਆ, ਜਰਨਲ ਸਕੱਤਰ ਬਲਜੀਤ ਸਿੰਘ ਅਤੇ ਮੈਡਮ ਸੰਤੋਸ਼ ਸੈਣੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here