ਜ਼ਿਲ੍ਹਾ ਗੁਰਦਾਸਪੁਰ ਨੇ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਹਾਸਲ ਕੀਤਾ ਦੂਜਾ ਸਥਾਨ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਇੱਕ ਹੋਰ ਮਾਅਰਕਾ ਮਾਰਦੇ ਹੋਏ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ’ਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ 93.10 ਫੀਸਦੀ ਅੰਕ ਲੈ ਕੇ ਦੂਸਰੇ ਸਥਾਨ ’ਤੇ ਰਿਹਾ ਹੈ ਜਦਕਿ ਉੱਤਰ ਪ੍ਰਦੇਸ਼ ਦਾ ਗਾਜ਼ੀਆਬਾਦ ਜ਼ਿਲ੍ਹਾ 93.91 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ।  

Advertisements

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਜ਼ਿਲ਼੍ਹੇ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ।  ਉਨ੍ਹਾਂ ਦੱਸਿਆ ਕਿ 75ਵੇਂ ਅਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਕੇਂਦਰ ਸਰਕਾਰ ਵੱਲੋਂ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ਦੀ ਸ਼ੁਰੂਆਤ 26 ਅਪ੍ਰੈਲ 2022 ਤੋਂ ਕੀਤੀ ਗਈ ਸੀ ਜੋ 15 ਅਗਸਤ 2022 ਤੱਕ ਚਲਾਇਆ ਗਿਆ।

ਇਸ ਮਿਸ਼ਨ ਤਹਿਤ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਯੋਗ ਤੇ ਲੋੜਵੰਦ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਦਾ ਟੀਚਾ ਸੀ। ਇਸ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਬਹੁਤ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮਿਸਾਲੀ ਕੰਮ ਕੀਤਾ ਹੈ, ਜਿਸ ਦੀ ਬਦੌਲਤ ਦੇਸ਼ ਭਰ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਏਸੇ ਤਰਾਂ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here