ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗਜ਼ਨ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗਜ਼ਨ ਦੀ ਬਿਨ੍ਹਾ ਖੱਜਲ-ਖੁਆਰੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਕੰਪਲੈਕਸ ਦੇ ਬਲਾਕ ‘ਏ’ ‘ਚ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਏ, ਸੀ ਅਤੇ ਡੀ ਦੀਆਂ ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਲੀਫਟ, ਕੌਰੀਡੋਰ, ਐਂਟਰੀ ਗੇਟ, ਐਮਰਜੈਂਸੀ ਨਿਕਾਸ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾਂ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਟਾਇਲਟਸ ਆਦਿ ਨਵੀਆਂ ਸਹੂਲਤਾਂ ਜੋੜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਲਾਵਾ ਹੋਰਨਾਂ ਸਰਕਾਰੀ ਇਮਾਰਤਾਂ ਵਿੱਚ ਵੀ ਦਿਵਿਆਂਗਜ਼ਨ ਨੂੰ ਸਹੂਲਤਾਂ ਦੇਣ ਲਈ ਪਲਾਨ ਤਿਆਰ ਕੀਤਾ ਜਾ ਰਿਹਾ ਹੈ।

Advertisements


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹੁੰਚਯੋਗ ਭਾਰਤ ਮੁਹਿੰਮ (ਸੁਗਮਯ ਭਾਰਤ ਅਭਿਆਨ) ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਦੁਆਰਾ ਦਿਵਿਆਂਗਜ਼ਨ ਨੂੰ ਵਿਸ਼ਵਵਿਆਪੀ ਪਹੁੰਚ ਪ੍ਰਦਾਨ ਕਰਨ ਅਤੇ ਬਰਾਬਰ ਪਹੁੰਚ ਦੇ ਮੌਕੇ ਦੇਣ ਅਤੇ ਸੁਤੰਤਰ ਤੌਰ ‘ਤੇ ਜਿਊਣ ਦੇ ਯੋਗ ਬਣਾਉਣ ਲਈ ਇੱਕ ਦੇਸ ਵਿਆਪੀ ਮੁਹਿੰਮ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ ਦਿਵਿਆਂਗ ਵਿਅਕਤੀਆਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਲਈ ਸਾਜਗਾਰ ਮਾਹੌਲ ਵਿੱਚ ਸਰਵਵਿਆਪੀ ਪਹੁੰਚ ਸਹੂਲਤਾਂ ਦੇਣ ਲਈ ‘ਅਕਸੈਸੀਬਲ ਇੰਡੀਆ ਕੰਪੇਨ’ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਇਹ ਕੰਮ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here